ਬਠਿੰਡਾ(ਅਮਿਤ)— ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅੱਜ ਬਠਿੰਡਾ ਵਿਚ ਕਿਸੇ ਨਿੱਜੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਸੁਖਪਾਲ ਖਹਿਰਾ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤੇ ਜਾਣ 'ਤੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਦੱਸਿਆ ਕਿ 20 ਜਨਵਰੀ ਨੂੰ ਬਰਨਾਲਾ ਵਿਚ ਅਰਵਿੰਦ ਕੇਜਰੀਵਾਲ ਬਹੁਤ ਵੱਡੀ ਰੈਲੀ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਇਹ ਰੈਲੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦਾ ਆਗਾਜ਼ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਫੂਲਕਾ ਵੱਲੋਂ ਪਾਰਟੀ ਤੋਂ ਅਸਤੀਫਾ ਦਿੱਤੇ ਜਾਣ 'ਤੇ ਕਿਹਾ ਕਿ ਉਨ੍ਹਾਂ ਨੇ ਸਮਾਜ ਸੇਵਾ ਲਈ ਪਾਰਟੀ ਛੱਡੀ ਹੈ। ਉਨ੍ਹਾਂ ਪਾਰਟੀ 'ਤੇ ਸੁਖਪਾਲ ਖਹਿਰਾ ਵਾਂਗ ਕੋਈ ਦੋਸ਼ ਨਹੀਂ ਲਗਾਇਆ।
ਇਸ ਮੌਕੇ ਜਦੋਂ ਉਨ੍ਹਾਂ ਕੋਲੋਂ ਪ੍ਰਧਾਨ ਮੰਤਰੀ ਦੀ ਗੁਰਦਾਸਪੁਰ ਰੈਲੀ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੋਦੀ ਇਕ ਢੌਂਗੀ ਪ੍ਰਧਾਨ ਮੰਤਰੀ ਹੈ। ਉਹ ਲਗਾਤਾਰ ਦੇਸ਼ ਨੂੰ ਝੂਠ ਬੋਲ ਰਹੇ ਹਨ। ਇਸ ਮੌਕੇ ਅਕਾਲੀਆਂ 'ਤੇ ਵਰ੍ਹਦੇ ਹੋਏ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ, ਕੋਈ ਦੋਸ਼ੀ ਗ੍ਰਿਫਤਾਰ ਨਹੀਂ ਕਰਵਾਇਆ। ਇਥੋਂ ਤੱਕ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿਚ ਵੀ ਬਾਦਲਾਂ ਨੂੰ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਇਸ ਲਈ ਹੁਣ ਬੀ.ਜੇ.ਪੀ. ਅਤੇ ਅਕਾਲੀਆਂ ਨੂੰ ਲੋਕ ਨਕਾਰ ਚੁੱਕੇ ਹਨ।
ਐੱਸ. ਜੀ. ਪੀ. ਸੀ. ਦੇ ਲੋਕ ਗੁਰੂ ਨਹੀਂ, ਵੋਟਰਾਂ ਨੂੰ ਖੁਸ਼ ਕਰਨ 'ਚ ਲੱਗੇ : ਫੂਲਕਾ
NEXT STORY