ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਦੀ ਟ੍ਰੈਫਿਕ ਪੁਲਸ ਨੇ ਹੁਣ ਟ੍ਰੈਫਿਕ ਕੰਟਰੋਲ ਦੇ ਨਾਲ-ਨਾਲ ਆਵਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਭੇਜਣ ਦਾ ਬੀੜਾ ਚੁੱਕਿਆ ਹੈ।
ਇਹ ਅਨੋਖੀ ਪਹਿਲ ਡੀ.ਐਸ.ਪੀ. ਸਿਟੀ-2 ਗੁਰਜੀਤ ਰੋਮਾਣਾ ਨੇ ਆਪਣੇ ਪੱਧਰ 'ਤੇ ਸ਼ੁਰੂ ਕਰਦੇ ਹੋਏ ਸਾਰੇ ਟ੍ਰੈਫਿਕ ਪੁਲਸ ਮੁਲਾਜ਼ਮਾਂ ਨਾਲ ਬੈਠਕ ਕਰਕੇ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਖੇਤਰ ਵਿਚ ਜਿੱਥੇ ਕਿਤੇ ਕੋਈ ਆਵਾਰਾ ਪਸ਼ੂ ਰੋਡ 'ਤੇ ਦਿਖਾਈ ਦੇਵੇ ਉਸ ਨੂੰ ਪਹਿਲ ਦੇ ਆਧਾਰ 'ਤੇ ਕਾਬੂ ਕਰਕੇ ਨਜ਼ਦੀਕੀ ਗਊਸ਼ਾਲਾ ਵਿਚ ਭੇਜਣ।
ਇਸ ਮੁਹਿੰਮ ਦਾ ਮੁੱਖ ਮਕਸਦ ਆਏ ਦਿਨ ਆਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣਾ ਹੈ। ਪਹਿਲੇ ਦਿਨ 1 ਦਰਜਨ ਦੇ ਕਰੀਬ ਪਸ਼ੂਆਂ ਨੂੰ ਪੁਲਸ ਨੇ ਫੜ ਕੇ ਗਊਸ਼ਾਲਾ ਭੇਜਿਆ ਹੈ। ਇਸ 'ਤੇ ਡੀ.ਐਸ.ਪੀ. ਗੁਰਜੀਤ ਰੋਮਾਣਾ ਦਾ ਕਹਿਣਾ ਸੀ ਕਿ ਡਿਊਟੀ ਦੇ ਨਾਲ-ਨਾਲ ਸਮਾਜਸੇਵਾ ਵੀ ਜ਼ਰੂਰੀ ਹੈ।
ਆਰਥਿਕ ਤੰਗੀ ਦੇ ਚੱਲਦਿਆਂ ਢਾਬੇ ਵਾਲੇ ਨੇ ਕੀਤੀ ਖੁਦਕੁਸ਼ੀ
NEXT STORY