ਬਾਬਾ ਬਕਾਲਾ ਸਾਹਿਬ (ਰਾਕੇਸ਼)-ਸ਼੍ਰੋਮਣੀ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਟਿਕਟ ਦੇ ਕੇ ਨਿਵਾਜਿਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵੱਲੋਂ ਉਨ੍ਹਾਂ ਦੀ ਟਿਕਟ ’ਤੇ ਮੋਹਰ ਲਾ ਦਿੱਤੀ ਗਈ ਹੈ। ਜਿਉਂ ਹੀ ਇਹ ਖ਼ਬਰ ਹਲਕੇ ’ਚ ਫ਼ੈਲੀ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਜੁਝਾਰੂ ਵਰਕਰਾਂ ’ਚ ਖੁਸ਼ੀ ਦੀ ਕੋਈ ਹੱਦ ਨਾ ਰਹੀ ਅਤੇ ਉਹ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਨੂੰ ਵਧਾਈਆਂ ਦੇਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਣੇ ਸ਼ੁਰੂ ਹੋ ਗਏ, ਜਿਥੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਲਾਲਉਸਮਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਕ੍ਰਿਪਾ ਸਦਕਾ ਇਲਾਕੇ ਦੇ ਵੋਟਰਾਂ ਦੀ ਮੰਗ ਨੂੰ ਸਾਹਮਣੇ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਇਹ ਅਹਿਮ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪਾਰਟੀ ਹਾਈਕਮਾਂਡ ਵੱਲੋਂ ਬਕਾਇਦਾ ਆਉਂਦੇ ਕੁਝ ਦਿਨਾਂ ਤੱਕ ਐਲਾਨ ਕਰ ਦਿਤਾ ਜਾਵੇਗਾ।
ਜਥੇ. ਜਲਾਲਉਸਮਾਂ ਨੇ ਪਾਰਟੀ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਉੱਚ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈ ਦੇਣ ਵਾਲਿਆਂ ’ਚ ਮੈਂਬਰ ਸ਼੍ਰੋਮਣੀ ਕਮੇਟੀ ਅਮਰਜੀਤ ਸਿੰਘ ਭਲਾਈਪੁਰ, ਸਰਕਲ ਪ੍ਰਧਾਨ ਨਿਰਮਲ ਸਿੰਘ ਬਿੱਲੂ, ਪਹਿਲਵਾਨ ਤਰਸੇਮ ਸਿੰਘ, ਰਣਜੀਤ ਸਿੰਘ ਸੇਰੋਂ, ਬਿੱਲਾ ਵੈਰੋਵਾਲ ਤੋਂ ਇਲਾਵਾ ਸੁਖਵਿੰਦਰ ਸਿੰਘ ਮੱਲਾ, ਕੁਲਵੰਤ ਸਿੰਘ ਰੰਧਾਵਾ, ਗੁਰਮੀਤ ਸਿੰਘ ਪਨੇਸਰ, ਗੁਰਜਿੰਦਰ ਸਿੰਘ ਸਠਿਆਲਾ, ਸੁਖਵਿੰਦਰ ਸਿੰਘ ਪੀ. ਏ., ਸੁਖਬੀਰ ਸਿੰਘ ਸਰਪੰਚ, ਦਿਆਲ ਸਿੰਘ ਸਰਲੀ, ਰਾਮ ਸਿੰਘ ਨਾਗੋਕੇ, ਪੂਰਨ ਸਿੰਘ ਖਿਲਚੀਆਂ, ਅਜਮਿੰਦਰ ਸਿੰਘ ਸਾਹਬਾ, ਭਿੰਦਾ ਕੌਂਸਲਰ ਰਈਆ, ਸੁਖਵਿੰਦਰ ਸਿੰਘ ਮੱਤੇਵਾਲ, ਡਾ. ਰਾਮਪੁਰ, ਜਰਨੈਲ ਸਿੰਘ ਕੋਟ ਮਹਿਤਾਬ, ਕੰਵਲਜੀਤ ਸਿੰਘ, ਪ੍ਰਗਟ ਸਿੰਘ ਠੱਠੀਆਂ, ਅਵਤਾਰ ਸਿੰਘ ਸੋਹਲ, ਹਰਜੀਤ ਸਿੰਘ ਭੁੱਲਰ ਸਮੇਤ ਬਹੁਤ ਸਾਰੇ ਆਗੂ ਤੇ ਅਕਾਲੀ ਵਰਕਰ ਹਾਜ਼ਰ ਸਨ।
ਮੁਕੰਦਪੁਰ ਵਿਖੇ ਖੂਹ 'ਚੋਂ ਮਿਲੀ ਔਰਤ ਦੀ ਲਾਸ਼, ਸੋਸ਼ਲ ਮੀਡੀਆ 'ਤੇ ਸ਼ੱਕੀ ਕਾਤਲ ਦੀਆਂ ਤਸਵੀਰਾਂ ਵਾਇਰਲ
NEXT STORY