ਚੰਡੀਗੜ੍ਹ : ਪੰਜਾਬ 'ਚ ਹੜ੍ਹਾਂ ਕਾਰਨ ਮਚੀ ਤਬਾਹੀ ਵਿਚਾਲੇ ਭਾਖੜਾ-ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਵਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਬਿਆਸ ਦਰਿਆ 'ਚ ਇਸ ਵਾਰ ਜਿੰਨਾ ਪਾਣੀ ਆਇਆ, ਉਹ ਇਤਿਹਾਸ 'ਚ ਕਦੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਾਲ 1988 'ਚ ਜਦੋਂ ਇੰਨਾ ਪਾਣੀ ਆਇਆ ਸੀ ਤਾਂ ਪਾਣੀ ਛੱਡਣ ਤੋਂ ਪਹਿਲਾਂ ਚਿਤਾਵਨੀ ਜਾਰੀ ਕੀਤੀ ਜਾਂਦੀ ਸੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਤੋਂ ਆਈ ਚੰਗੀ ਖ਼ਬਰ, ਪੰਜਾਬ 'ਚ ਭਾਰੀ ਮੀਂਹ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ! ਪੜ੍ਹੋ ਪੂਰੀ ਰਿਪੋਰਟ
ਫਿਰ ਸਾਲ 2023 'ਚ ਜਿੰਨਾ ਪਾਣੀ ਆਇਆ, ਉਸ ਤੋਂ ਵੀ 20 ਫ਼ੀਸਦੀ ਜ਼ਿਆਦਾ ਪਾਣੀ ਇਸ ਵਾਰ ਆਇਆ ਹੈ। ਉਨ੍ਹਾਂ ਨੇ ਵੱਡੀ ਗੱਲ ਆਖ਼ਦਿਆਂ ਕਿਹਾ ਕਿ ਜੇਕਰ ਭਾਖੜਾ ਅਤੇ ਪੌਂਗ ਡੈਮ ਨਾ ਹੁੰਦੇ ਤਾਂ ਜੂਨ ਮਹੀਨੇ 'ਚ ਹੀ ਤਬਾਹੀ ਮਚ ਜਾਣੀ ਸੀ। ਉਨ੍ਹਾਂ ਕਿਹਾ ਕਿ ਡੈਮ 'ਚੋਂ ਜ਼ਿਆਦਾ ਪਾਣੀ ਛੱਡਣਾ ਸਾਡੀ ਮਜਬੂਰੀ ਹੈ ਕਿਉਂਕਿ ਡੈਮ ਦੇ ਪਿੱਛਿਓਂ ਬਹੁਤ ਪਾਣੀ ਇਕੱਠਾ ਹੁੰਦਾ ਹੈ ਅਤੇ ਜੇਕਰ ਅਸੀਂ ਪਾਣੀ ਨਹੀਂ ਛੱਡਾਂਗੇ ਤਾਂ ਡੈਮ ਨੂੰ ਖ਼ਤਰਾ ਹੋ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ ਦੇ ਖੜ੍ਹੇ ਹੋ ਗਏ ਰੌਂਗਟੇ
ਅਸੀਂ ਡੈਮ ਦੀ ਸੁਰੱਖਿਆ ਦਾ ਵੀ ਧਿਆਨ ਰੱਖਣਾ ਹੈ। ਮਨੋਜ ਤ੍ਰਿਪਾਠੀ ਨੇ ਕਿਹਾ ਕਿ ਪੰਜਾਬ 'ਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਸਾਡੀਆਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੌਂਗ ਡੈਮ ਤੋਂ ਬਹੁਤ ਕੰਟਰੋਲਡ ਤਰੀਕੇ ਨਾਲ ਪਾਣੀ ਛੱਡ ਰਹੇ ਹਾਂ ਅਤੇ ਹਿੱਸੇਦਾਰ ਸੂਬਿਆਂ ਦੀ ਸਹਿਮਤੀ ਨਾਲ ਹੀ ਪਾਣੀ ਛੱਡਿਆ ਜਾ ਰਿਹਾ ਹੈ ਕਿਉਂਕਿ ਪਾਣੀ ਨੂੰ ਅਸੀਂ ਹੋਲਡ ਨਹੀਂ ਰੱਖ ਸਕਦੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੁਨਰ ਨਿਰਮਾਣ ’ਚ ਅਹਿਮ ਭੂਮਿਕਾ ਨਿਭਾਵੇਗਾ ਪੰਜਾਬ ਦਾ ਉਦਯੋਗਿਕ ਖੇਤਰ: ਅਰੋੜਾ
NEXT STORY