ਹਾਜੀਪੁਰ (ਜੋਸ਼ੀ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੌਂਗ ਡੈਮ ਵਿਚ ਲਗਾਤਾਰ ਪਾਣੀ ਦਾ ਪੱਧਰ ਵਧ ਰਿਹਾ ਹੈ। ਪੌਂਗ ਡੈਮ ਤੋਂ ਅੱਜ ਸ਼ਾਮ 5 ਵਜੇ ਸਪਿੱਲਵੇ ਰਾਹੀਂ ਪਾਣੀ ਛੱਡਿਆ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ 1 ਅਗਸਤ ਨੂੰ ਟੀ. ਸੀ. ਐੱਮ. ’ਚ ਲਏ ਗਏ ਫ਼ੈਸਲੇ ਅਨੁਸਾਰ ਪੌਂਗ ਡੈਮ ਦੇ ਪਾਵਰ ਹਾਊਸ ਦੇ ਟਰਬਾਈਨਾਂ ਰਾਹੀਂ 19300 ਕਿਊਸਿਕ ਅਤੇ ਪੌਂਗ ਡੈਮ ਦੇ ਸਪਿੱਲਵੇ ਗੇਟਾਂ ਰਾਹੀਂ 4000 ਕਿਊਸਿਕ, ਕੁੱਲ੍ਹ 23300 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਜਾਵੇਗਾ, ਜਿਸ ’ਚੋਂ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਅਤੇ ਬਾਕੀ ਪਾਣੀ 52 ਗੇਟਾਂ ਰਾਹੀਂ ਬਿਆਸ ਦਰਿਆ ’ਚ ਛੱਡਿਆ ਜਾਵੇਗਾ। ਹਿਮਾਚਲ ’ਚ ਹੋ ਰਹੀ ਭਾਰੀ ਬਾਰਿਸ਼ ਅਤੇ ਡੈਮ ’ਚ ਪਾਣੀ ਦੇ ਵਧਦੇ ਪੱਧਰ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਸ਼ਰੇਆਮ ਸਕਿਓਰਿਟੀ ਗਾਰਡ ਦੇ ਬੇਟੇ ਨੂੰ ਮਾਰ 'ਤੀਆਂ ਗੋਲ਼ੀਆਂ
ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਇਸ ਸਬੰਧ ’ਚ ਵੱਖ-ਵੱਖ ਵਿਭਾਗਾਂ ਨੂੰ ਇਕ ਸਲਾਹ ਜਾਰੀ ਕੀਤੀ ਹੈ, ਜਿਸ ’ਚ ਦੱਸਿਆ ਗਿਆ ਹੈ ਕਿ ਡੈਮ ਦੇ ਸਪਿੱਲਵੇ ਗੇਟ ਖੋਲ੍ਹੇ ਜਾਣਗੇ, ਜਿਸ ਨਾਲ ਹੇਠਲੇ ਇਲਾਕਿਆਂ ’ਚ ਪਾਣੀ ਦਾ ਪੱਧਰ ਵੱਧ ਸਕਦਾ ਹੈ। ਬਿਆਸ ਦਰਿਆ ਦੇ ਕੰਢਿਆਂ ’ਤੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਥਾਨਕ ਪ੍ਰਸ਼ਾਸਨ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਰਿਆ ਦੇ ਕੰਢਿਆਂ ’ਤੇ ਨਾ ਜਾਣ ਅਤੇ ਸੁਰੱਖਿਅਤ ਥਾਵਾਂ ’ਤੇ ਰਹਿਣ।
ਇਹ ਵੀ ਪੜ੍ਹੋ: ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ ! ਨਸ਼ਾ ਛੁਡਾਊ ਕੇਂਦਰ ਨੇੜੇ ਨੌਜਵਾਨ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਵੱਡਾ ਧਮਾਕਾ, ਹਿਲ ਗਿਆ ਪੂਰਾ ਇਲਾਕਾ, ਦੋ ਲੋਕਾਂ ਦੀ ਮੌਤ
NEXT STORY