ਚੰਡੀਗੜ੍ਹ (ਅੰਕੁਰ) - ਪੰਜਾਬ ਵਿਜੀਲੈਂਸ ਬਿਊਰੋ ਨੇ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸ ਦੀ ਅਤੇ ਇਸੇ ਦਫ਼ਤਰ ਵਿਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖ਼ਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਡਿੱਗਿਆ ਫਾਟਕ, ਵਿਅਕਤੀ ਗੰਭੀਰ ਜ਼ਖ਼ਮੀ (ਵੀਡੀਓ)
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ
NEXT STORY