ਮੋਹਾਲੀ (ਸੰਦੀਪ) : ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਫੋਟੋਆਂ ਜਾਂ ਵੀਡੀਓਜ਼ ਅਪਲੋਡ ਕਰ ਕੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਅਜਿਹੇ ਲੋਕਾਂ ਖ਼ਿਲਾਫ਼ ਪੁਲਸ ਸਖ਼ਤ ਹੋ ਗਈ ਹੈ। ਪੁਲਸ ਅਧਿਕਾਰੀਆਂ ਮੁਤਾਬਕ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ’ਤੇ ਸੋਸ਼ਲ ਮੀਡੀਆ ਸੈੱਲ ਸਖ਼ਤ ਨਜ਼ਰ ਰੱਖ ਰਿਹਾ ਹੈ। ਜ਼ਿਲ੍ਹੇ ਦੇ ਅਜਿਹੇ ਵਿਅਕਤੀਆਂ ਦੀ ਸੂਚੀ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਵੇਂ ਹੀ ਅਜਿਹੇ ਲੋਕਾਂ ਦੀ ਪਛਾਣ ਹੋ ਰਹੀ ਹੈ, ਉਨ੍ਹਾਂ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੁਲਸ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰੇਗੀ। ਨਾਲ ਹੀ ਉਸ ਦਾ ਹਥਿਆਰਬੰਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਵੀ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 9 ਘੰਟੇ ਨਹੀਂ ਚੱਲਣਗੀਆਂ ਬੱਸਾਂ ਤੇ ਟਰੇਨਾਂ, ਸਰਕਾਰੀ ਤੇ ਨਿੱਜੀ ਅਦਾਰੇ ਰਹਿਣਗੇ ਬੰਦ
ਸੋਸ਼ਲ ਮੀਡੀਆ ’ਤੇ ਗੰਨ ਕਲਚਰ ਨੂੰ ਵਧਾਵਾ ਦੇਣ ਵਾਲੇ ’ਤੇ ਪਰਚਾ
ਸੋਸ਼ਲ ਮੀਡੀਆ ’ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਹੇਠ ਮਟੌਰ ਥਾਣਾ ਪੁਲਸ ਨੇ ਗੁਰਵਿੰਦਰ ਸਿੰਘ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਇਹ ਮਾਮਲਾ ਸੋਸ਼ਲ ਮੀਡੀਆ ਸੈੱਲ ਦੀ ਰਿਪੋਰਟ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ ਸੈੱਲ ਇੰਚਾਰਜ ਦੀ ਰਿਪੋਰਟ ਅਨੁਸਾਰ ਇੰਸਟਾਗ੍ਰਾਮ ’ਤੇ ਗੁਰੀ ਚਾਹਲ ਨਾਂ ਦੀ ਆਈ. ਡੀ. ਤੋਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਵੀਡੀਓ ਪੋਸਟ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈ ਵੱਡੀ ਚਿਤਾਵਨੀ, ਇਨ੍ਹਾਂ 21 ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਵੀਡੀਓ ’ਚ ਮੁਲਜ਼ਮ ਨੂੰ ਪੁਲਸ ਦੀ ਵਰਦੀ ਪਾ ਕੇ ਮੁਲਾਜ਼ਮਾਂ ਨਾਲ ਗੰਨ ਕਲਚਰ ਨੂੰ ਵਧਾਵਾ ਦਿੰਦਿਆਂ ਦਿਖਾਇਆ ਗਿਆ ਹੈ। ਸਬੂਤ ਵਜੋਂ ਸ਼ਿਕਾਇਤ ਦੇ ਨਾਲ ਵੀਡੀਓ ਦੀ ਕਾਪੀ ਵੀ ਨੱਥੀ ਕੀਤੀ ਗਈ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੀਂਹ-ਗੜ੍ਹੇਮਾਰੀ ਨੇ ਛੇੜਿਆ ਕਾਂਬਾ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ
NEXT STORY