ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ)— ਫਤਿਹਗੜ੍ਹ ਸਾਹਿਬ ਦੇ ਦੋ ਵੱਖ-ਵੱਖ ਪਿੰਡਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਸਹਿਜਵੀਰ ਸਿੰਘ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ 'ਚ ਪੇਸ਼ੀ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਬੈਂਕ ਡਕੈਤੀ, ਸੁਰੱਖਿਆ ਕਾਮੇ ਨੂੰ ਗੋਲੀਆਂ ਮਾਰ ਲੁੱਟੀ ਲੱਖਾਂ ਦੀ ਨਕਦੀ (ਵੀਡੀਓ)
ਇਸ ਦੌਰਾਨ ਅਦਾਲਤ ਨੇ ਮੁਲਜ਼ਮ ਨੂੰ 7 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ ਹਾਲਾਂਕਿ ਪੁਲਸ ਵੱਲੋਂ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਸੀ ਪਰ ਅਦਾਲਤ ਨੇ 7 ਦਿਨ ਦੇ ਰਿਮਾਂਡ ਨੂੰ ਹੀ ਮਨਜ਼ੂਰੀ ਦਿੱਤੀ ਗਈ। ਉਥੇ ਹੀ ਦੂਜੇ ਪਾਸੇ ਐੱਸ. ਜੀ. ਪੀ. ਸੀ. ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਦੋਸ਼ੀ ਖ਼ਿਲਾਫ਼ ਹਰ ਤਰ੍ਹਾਂ ਦੇ ਕੇਸ ਲੜਨ ਦਾ ਖ਼ਰਚ ਐੱਸ. ਜੀ. ਪੀ. ਸੀ. ਚੁੱਕੇਗੀ।
ਇਹ ਵੀ ਪੜ੍ਹੋ: ਧਰਨੇ ਦੌਰਾਨ ਰੂਪਨਗਰ 'ਚ ਵੇਖਣ ਨੂੰ ਮਿਲੀ ਅਨੋਖੀ ਤਸਵੀਰ, ਕਿਸਾਨ ਨੇ ਇੰਝ ਮਨਾਇਆ ਜਨਮ ਦਿਨ
ਦੱਸ ਦੇਈਏ ਕਿ ਬੀਤੇ ਸੋਮਵਾਰ ਨੂੰ ਇਕ ਨੌਜਵਾਨ ਨੇ ਪਿੰਡ ਤਰਖਾਣ ਮਾਜਰਾ ਅਤੇ ਜੱਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ, ਜਿਸ ਦਾ ਕੇਸ ਲੜਨ ਤੋਂ ਵਕੀਲ ਭਾਈਚਾਰੇ ਵੱਲੋਂ ਸਾਫ਼ ਤੌਰ 'ਤੇ ਇਨਕਾਰ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਖੇ 2 ਥਾਵਾਂ 'ਤੇ ਬੇਅਦਬੀ ਮਾਮਲਿਆਂ ਤੋਂ ਬਾਅਦ ਪਟਿਆਲਾ ਪੁਲਸ ਨੇ ਧਾਰਮਿਕ ਸਥਾਨਾਂ ਦੀ ਚੌਕਸੀ ਵਧਾ ਦਿੱਤੀ ਹੈ। ਪਿੰਡ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਪੁਲਸ ਨੇ ਮੀਟਿੰਗਾਂ ਵੀ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਧਾਰਮਿਕ ਸਥਾਨ ਦੀ ਚੌਕਸੀ ਵਧਾਈ ਜਾ ਸਕੇ। ਇਸ ਮਾਮਲੇ 'ਚ ਪਹਿਲ ਕਰਦਿਆਂ ਥਾਣਾ ਸਦਰ ਦੀ ਪੁਲਸ ਨੇ ਐੱਸ. ਐੱਚ. ਓ. ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਬੀਤੇ ਦਿਨੀਂ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣਗੇ ਨਵਜੋਤ ਸਿੱਧੂ!
ਡੀ. ਐੱਸ. ਪੀ. ਅਜੇਪਾਲ ਸਿੰਘ ਨੇ ਕਿਹਾ ਸੀ ਕਿ ਸ਼ਰਾਰਤੀ ਅਨਸਰਾਂ ਵੱਲੋਂ ਕਈ ਵਾਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਨਾਲ ਮਾਹੌਲ ਖਰਾਬ ਹੋ ਸਕਦਾ ਹੈ। ਇਸ ਲਈ ਪਿੰਡ ਪੱਧਰ 'ਤੇ ਧਾਰਮਿਕ ਸਥਾਨਾਂ ਦੀ ਚੌਕਸੀ ਵਧਾ ਦਿੱਤੀ ਜਾਵੇ ਅਤੇ ਸਾਰੀਆਂ ਥਾਵਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣ ਤਾਂਕਿ 24 ਘੰਟੇ ਨਿਗਰਾਨੀ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਤਾਂ ਚੌਕਸੀ ਵਧਾ ਦਿੱਤੀ ਗਈ ਪਰ ਪਿੰਡਾਂ ਦੇ ਮੋਹਤਬਰ ਵਿਅਕਤੀ ਵੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਅਤੇ ਸ਼ਰਾਰਤੀ ਅਨਸਰਾਂ 'ਤੇ ਨਿਗਰਾਨੀ ਰੱਖਣ।
ਇਹ ਵੀ ਪੜ੍ਹੋ: ਰਾਹ ਜਾਂਦੀ ਬੀਬੀ ਨੂੰ ਝਪਟਮਾਰਾਂ ਨੇ ਘੇਰਿਆ,ਵਾਹ ਨਾ ਚੱਲਦਾ ਵੇਖ ਦਾਗੇ ਹਵਾਈ ਫ਼ਾਇਰ
ਸ੍ਰੀ ਮੁਕਤਸਰ ਸਾਹਿਬ 'ਚ 15 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ
NEXT STORY