ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਨੂੰ ਅੱਜ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਬੇਅੰਤ ਸੰਘ ਮੈਮੋਰੀਅਲ ਵਿਖੇ ਯਾਦ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਹਾਲਾਂਕਿ ਮਰਹੂਮ ਬੇਅੰਤ ਸਿੰਘ ਦੇ ਪੋਤੇ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਇਸ ਸਮਾਮਗ ਤੋਂ ਗੈਰ ਹਾਜ਼ਰ ਰਹੇ।
ਇਹ ਖ਼ਬਰ ਵੀ ਪੜ੍ਹੋ - ਤਨਖ਼ਾਹੀਆ ਕਰਾਰ ਦੇਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ
ਪੰਜਾਬ ਕਾਂਗਰਸ ਨੇ ਟਵੀਟ ਕੀਤਾ, "ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਜੀ ਦੀ ਬਰਸੀ ਮੌਕੇ ‘ਤੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਮੂਹ ਕਾਂਗਰਸੀ ਲੀਡਰਸ਼ਿਪ ਸਮੇਤ ਉਨ੍ਹਾਂ ਦੇ ਸਮਾਰਕ ‘ਤੇ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।"
ਇਸੇ ਤਰ੍ਹਾਂ ਪੰਜਾਬ ਭਾਜਪਾ ਨੇ ਟਵੀਟ ਕੀਤਾ, "ਅੱਜ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਨੇ ਪੰਜਾਬ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਵਾਲੇ ਸ਼ਹੀਦ ਬੇਅੰਤ ਸਿੰਘ, ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਉਨ੍ਹਾਂ ਦੀ ਬਰਸੀ ਤੇ ਸ਼ਰਧਾ ਸੁਮਨ ਭੇਟ ਕੀਤੇ।"
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨੇ ਮਾਰ 'ਤਾ ਬੰਦਾ! ਆਸਟ੍ਰੇਲੀਆ ਰਹਿੰਦੀ ਕੁੜੀ ਨਾਲ ਕੱਢੀ ਖੁੰਦਕ
ਤਬੀਅਤ ਖ਼ਰਾਬ ਹੋਣ ਕਾਰਨ ਨਹੀਂ ਪਹੁੰਚੇ ਰਵਨੀਤ ਬਿੱਟੂ
ਮਰਹੂਮ ਬੇਅੰਤ ਸਿੰਘ ਦੇ ਪੋਤੇ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤਬੀਅਤ ਖ਼ਰਾਬ ਹੋਣ ਕਾਰਨ ਇਸ ਸਮਾਮਗ ਵਿਚ ਨਹੀਂ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਨੂੰ ਇਸ ਵੇਲੇ ਵਾਇਰਲ ਬੁਖ਼ਾਰ ਹੈ, ਜਿਸ ਕਾਰਨ ਉਹ ਦਿੱਲੀ ਤੋਂ ਨਹੀਂ ਆ ਸਕੇ। ਇਸ ਗੱਲ ਦੀ ਪੁਸ਼ਟੀ ਸੀਨੀਅਰ ਕਾਂਗਰਸੀ ਆਗੂ ਗੁਰਕੀਰਤ ਸਿੰਘ ਕੋਟਲੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਨੂੰ ਤੇਜ਼ ਬੁਖ਼ਾਰ ਹੋਣ ਕਾਰਨ ਉਹ ਦਿੱਲੀ ਤੋਂ ਨਹੀਂ ਆ ਸਕੇ। ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵਜੋਂ ਹੀ ਇੱਥੇ ਹਾਜ਼ਰ ਹਾਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਨਖ਼ਾਹੀਆ ਕਰਾਰ ਦੇਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ
NEXT STORY