ਅੰਮ੍ਰਿਤਸਰ/ਬਿਆਸ (ਰੋਹਿਤ ਅਰੋੜਾ) : ਬਿਆਸ ਨੇੜੇ ਪੈਂਦੇ ਪਿੰਡ ਸਠਿਆਲਾ ਵਿਖੇ ਇਕ ਆੜ੍ਹਤੀਏ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਗੋਖਾ ਵਜੋਂ ਹੋਈ ਹੈ। ਮ੍ਰਿਤਕ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਸੀ ਅਤੇ ਸਠਿਆਲਾ ਪਿੰਡ ਦਾ ਸਾਬਕਾ ਸਰਪੰਚ ਸੀ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਕੋਰੋਨਾ ਤੋਂ ਬਾਅਦ ਪੈਰ ਪਸਾਰਣ ਲੱਗਾ ਇਹ ਖ਼ਤਰਨਾਕ ਵਾਇਰਸ
ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਗੁਰਦੀਪ ਸਿੰਘ ਉਰਫ ਗੋਖਾ ਸੀਜ਼ਨ ਹੋਣ ਕਾਰਣ ਸਠਿਆਲਾ ਦੀ ਮੰਡੀ ਵਿਖੇ ਆਪਣੀ ਆੜ੍ਹਤ 'ਤੇ ਬੈਠਾ ਹੋਇਆ ਸੀ। ਇਸ ਦੌਰਾਨ ਅਚਾਨਕ ਤਿੰਨ ਨੌਜਵਾਨ ਆਏ ਅਤੇ ਆਉਂਦੇ ਸਾਰ ਹੀ ਗੁਰਦੀਪ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਤਿੰਨ ਗੋਲ਼ੀਆਂ ਲੱਗਣ ਕਾਰਣ ਗੁਰਦੀਪ ਗੋਕਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਸ਼ੂਟਰ ਤੇਜ਼ੀ ਨਾਲ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਹਰ ਘਰ ਨੂੰ ਅਲਾਟ ਹੋਣਗੇ ਨੰਬਰ
ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਉਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਾਬਾ ਬਕਾਲਾ ਸਾਹਿਬ ਵਿਖੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਆਪਣੇ ਇਲਾਕੇ ਵਿਚ ਕਾਫੀ ਦਬਦਬਾ ਸੀ। ਫਿਲਹਾਲ ਇਸ ਵਾਰਦਾਤ ਦੇ ਪਿੱਛੇ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਬੇਹੱਦ ਚੌਕਸ ਰਹਿਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੀਜ਼ਾ ਇਮੀਗ੍ਰੇਸ਼ਨ ਕੰਪਨੀ ਨੇ 70 ਲੱਖ ਦੀ ਠੱਗੀ ਮਾਰੀ
NEXT STORY