ਘੁਮਾਣ (ਗੋਰਾਇਆ) : ਐਕਸਾਈਜ਼ ਈ. ਟੀ. ਓ. ਹੇਮੰਤ ਸ਼ਰਮਾ, ਈ. ਟੀ. ਓ. ਸੁਨੀਲ ਕੁਮਾਰ, ਐਕਸਾਈਜ਼ ਇੰਸਪੈਕਟਰ ਜਸਪਾਲ ਸਿੰਘ, ਐਕਸਾਈਜ਼ ਇੰਸਪੈਕਟਰ ਹਰਪ੍ਰੀਤ ਸਿੰਘ, ਰਜਿੰਦਰਾ ਵਾਈਨ ਦੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ, ਸਰਕਲ ਇੰਚਾਰਜ ਸਾਬਾ ’ਤੇ ਆਧਾਰਿਤ ਰੇਡ ਟੀਮ ਨੇ ਗੁਪਤ ਸੂਚਨਾ ’ਤੇ ਦਰਿਆ ਬਿਆਸ ਦੇ ਟਾਪੂਨੁਮਾ ਮੰਡ ਖੇਤਰ ’ਚ ਛਾਪੇਮਾਰੀ ਕੀਤੀ ਤਾਂ 12 ਤਰਪਾਲਾਂ, 6 ਲੋਹੇ ਦੇ ਡਰੰਮਾਂ ’ਚ ਮੌਜੂਦ 37200 ਲਿਟਰ ਲਾਹਣ ਅਤੇ 45 ਬੋਤਲਾਂ ਕੱਢੀ ਹੋਈ ਦੇਸੀ ਰੂੜੀ ਮਾਰਕਾ ਸ਼ਰਾਬ ਬਰਾਮਦ ਕੀਤੀ, ਜਿਸ ਨੂੰ ਬਾਅਦ ’ਚ ਐਕਸਾਈਜ਼ ਵਿਭਾਗ ਨੇ ਨਸ਼ਟ ਕੀਤਾ।
ਜ਼ਿਕਰਯੋਗ ਹੈ ਕਿ 2 ਦਿਨਾਂ ’ਚ ਐਕਸਾਈਜ਼ ਵਿਭਾਗ ਨੂੰ ਦਰਿਆ ਬਿਆਸ ਦੇ ਮੰਡ ਖੇਤਰ ’ਚੋਂ 2,37,000 ਲਿਟਰ ਲਾਹਣ ਅਤੇ 175 ਲਿਟਰ ਕੱਢੀ ਹੋਈ ਦੇਸੀ ਰੂੜੀ ਮਾਰਕਾ ਸ਼ਰਾਬ ਦੀ ਵੱਡੀ ਰਿਕਵਰੀ ਬਰਾਮਦ ਹੋਈ। ਜ਼ਿਲ੍ਹਾ ਐਕਸਾਈਜ਼ ਸਹਾਇਕ ਕਮਿਸ਼ਨਰ ਰਛਪਾਲ ਸਿੰਘ ਨੇ ਦੱਸਿਆ ਕਿ ਇੰਨੀ ਸਖ਼ਤੀ ਹੋਣ ਦੇ ਬਾਵਜੂਦ ਸ਼ਰਾਬ ਦਾ ਕਾਲਾ ਧੰਦਾ ਕਰਨ ਵਾਲੇ ਲੋਕ ਬਾਜ਼ ਨਹੀਂ ਆ ਰਹੇ ਅਤੇ ਘਟੀਆ ਸ਼ਰਾਬ ਕੱਢ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ, ਉੱਥੇ ਐਕਸਾਈਜ਼ ਵਿਭਾਗ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ।
ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਤੇ ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਮੰਗ
NEXT STORY