ਸੁਲਤਾਨਪੁਰ ਲੋਧੀ, (ਧੀਰ, ਸੋਢੀ, ਜੋਸ਼ੀ)- ਬੀਤੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ’ਚ ਹੋ ਰਹੀ ਭਾਰੀ ਵਰਖਾ ਦੇ ਨਾਲ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਹਲਕਾ ਸੁਲਤਾਨਪੁਰ ਲੋਧੀ ’ਚ ਪੈਂਦੇ ਟਾਪੂਨੁਮਾ ਮੰਡ ਖੇਤਰ ਦੇ 16 ਪਿੰਡਾਂ ’ਚ ਹਡ਼੍ਹਾਂ ਵਰਗੀ ਸਥਿਤੀ ਬਣ ਗਈ ਹੈ, ਜਿਸ ਕਾਰਨ ਕਿਸਾਨਾਂ ’ਚ ਭਾਰੀ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਜਿਥੇ ਕਿਸਾਨਾਂ ਦੀ ਝੋਨੇ ਦੀ ਫਸਲ ਡੁੱਬਣੀ ਸ਼ੁਰੂ ਹੋ ਗਈ ਹੈ, ਉਥੇ ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਸ਼ਹਿਰ ਆਉਣਾ-ਜਾਣਾ ਹੋਰ ਮੁਸ਼ਕਿਲ ਹੋ ਗਿਆ ਹੈ। ਲਗਾਤਾਰ ਵਧ ਰਹੇ ਪਾਣੀ ਦਾ ਪੱਧਰ ਤੇ ਡੁੱਬੀ ਹੋਈ ਝੋਨੇ ਦੀ ਫਸਲ ਕਾਰਨ ਕਿਸਾਨਾਂ ਦੇ ਚਿਹਰੇ ’ਤੇ ਉਦਾਸੀ ਸਾਫ ਦਿਖਾਈ ਦੇ ਰਹੀ ਸੀ। ਇਸ ਮੌਕੇ ਕਿਸਾਨ ਕੁਲਦੀਪ ਸਿੰਘ ਨੇ ਕਿਹਾ ਕਿ ਹਰ ਸਾਲ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਸੈਂਕਡ਼ੇ ਏਕਡ਼ ਝੋਨੇ ਦੀ ਫਸਲ ਪਾਣੀ ਦੀ ਮਾਰ ਹੇਠਾਂ ਆ ਜਾਂਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਬਹੁਤ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਪਿੰਡ ਰਾਮਪੁਰ ਗੋਰੇ, ਬਾਊਪੁਰ ਦੇ ਕਿਸਾਨਾਂ ਅਮਰੀਤ ਸਿੰਘ, ਪਰਮਜੀਤ ਸਿੰਘ ਆਦਿ ਨੇ ਦੱਸਿਆ ਕਿ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧ ਗਿਆ ਹੈ ਤੇ ਹਰੀਕੇ ਤੋਂ ਪਹਿਲਾਂ ਬਿਆਸ ਦਰਿਆ ਦੇ ਪਾਣੀ ਨੂੰ ਡਾਫ ਲੱਗ ਜਾਂਦੀ ਹੈ, ਜਿਸ ਕਾਰਨ ਮੰਡ ਖੇਤਰ ਹਡ਼੍ਹ ਦੀ ਮਾਰ ਹੇਠਾਂ ਆ ਜਾਂਦਾ ਹੈ। ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ ਦਰਿਆ ਦਾ ਪਾਣੀ ਬਾਹਰ ਕੱਚੇ ਰਸਤਿਆਂ ’ਤੇ ਆਉਣ ਕਾਰਨ ਹੁਣ ਮੰਡ ਵਾਸੀਆਂ ਨੂੰ ਹੋਰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਮੰਡ ਖੇਤਰ ’ਚ ਕਿਸਾਨਾਂ ਵੱਲੋਂ ਆਪਣੇ ਤੌਰ ’ਤੇ ਜੋ ਆਰਜ਼ੀ ਬੰਨ੍ਹ ਬਣਾਏ ਹੋਏ ਸਨ, ਉਨ੍ਹਾਂ ਨੂੰ ਵੀ ਪਾਣੀ ਦੇ ਪੱਧਰ ਵਧਣ ਕਾਰਨ ਢਾਹ ਲੱਗਣੀ ਸ਼ੁਰੂ ਹੋ ਚੁੱਕੀ ਹੈ। ਜੇਕਰ ਪਾਣੀ ਦਾ ਪੱਧਰ ਇੰਝ ਹੀ ਵਧਦਾ ਰਿਹਾ ਹਾਂ ਸਥਿਤੀ ਆਉਣ ਵਾਲੇ ਦਿਨਾਂ ’ਚ ਹੋਰ ਨਾਜ਼ੁਕ ਹੋ ਸਕਦੀ ਹੈ। ਮੰਡ ਖੇਤਰ ਦੇ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਰੀਕੇ ਹੈੱਡ ਤੋਂ ਤੁਰੰਤ ਪਾਣੀ ਰਿਲੀਜ਼ ਕੀਤਾ ਜਾਵੇ ਤਾਂ ਕਿ ਮੰਡ ਖੇਤਰ ਦੇ ਕਿਸਾਨਾਂ ਦੀਅਾਂ ਫਸਲਾਂ ਨੁਕਸਾਨ ਹੋਣ ਤੋਂ ਬਚਾਈਆਂ ਜਾ ਸਕਣ।
65 ਹਜ਼ਾਰ ਕਿਉਸਿਕ ਪਾਣੀ ਬਿਆਸ ਦਰਿਆ ’ਚ
ਇਸ ਸਬੰਧੀ ਜਦੋਂ ਡਰੇਨਜ਼ ਵਿਭਾਗ ਦੇ ਐੱਸ. ਡੀ. ਓ. ਕਮਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਿਆਸ ਦਰਿਆ ’ਚ ਪਾਣੀ ਦਾ ਪੱਧਰ 65 ਹਜ਼ਾਰ ਕਿਉਸਿਕ ਹੈ ਤੇ ਫਿਲਹਾਲ ਅਜਿਹੀ ਕੋਈ ਖਤਰੇ ਵਾਲੀ ਗੱਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਹ ਪਾਣੀ ਚੱਕੀ ਖੱਡ ਭਰ ਜਾਣ ਕਾਰਨ ਆਇਆ ਹੈ ਤੇ ਇਹ ਰਾਤ ਨੂੰ ਹੀ ਘਟ ਜਾਵੇਗਾ।
ਫੂਡ ਸੇਫ਼ਟੀ ਟੀਮ ਵੱਲੋਂ ਪਨੀਰ ਬਣਾਉਣ ਵਾਲਿਆਂ ਦੀ ਚੈਕਿੰਗ
NEXT STORY