ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ) : ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਘਰ ਅੰਦਰ ਵੜ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਦੋ ਮੁਲਜ਼ਮਾਂ ਦੇ ਖ਼ਿਲਾਫ਼ ਪੁਲਸ ਨੇ ਪਰਚਾ ਦਰਜ ਕੀਤਾ ਹੈ। ਮਾਮਲਾ ਕੈਂਟ ਦੇ ਸੂਜੀ ਬਜ਼ਾਰ ਦਾ ਹੈ। ਏ. ਐੱਸ. ਆਈ. ਬਲਵਿੰਦਰ ਸਿੰਘ ਦੇ ਅਨੁਸਾਰ ਪੀੜਤ ਟਿੱਕਾ ਰਾਮ ਵਾਸੀ ਪੰਚਕੂਲਾ ਨੇ ਬਿਆਨ ਦੇ ਦੱਸਿਆ ਕਿ ਉਸ ਦਾ ਇਕ ਘਰ ਸੂਜੀ ਬਾਜ਼ਾਰ ਵਿਚ ਹੈ।
ਕੁੱਝ ਦਿਨ ਪਹਿਲਾਂ ਉਹ ਆਪਣੇ ਇਸ ਘਰ ’ਚ ਆਇਆ ਹੋਇਆ ਸੀ ਤਾਂ ਉਸ ਦੇ ਨਾਲ ਪੁਰਾਣੀ ਰੰਜਿਸ਼ ਰੱਖਣ ਵਾਲੇ ਸੰਜੀਵ ਉਰਫ਼ ਸੰਜੂ ਅਤੇ ਸੰਦੀਪ ਨੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀ ਕਰ ਦਿੱਤਾ। ਏ. ਐੱਸ. ਆਈ. ਨੇ ਦੱਸਿਆ ਕਿ ਬਿਆਨਾਂ ਦੇ ਆਧਾਰ ’ਤੇ ਪਰਚਾ ਦਰਜ ਕਰਨ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
NEXT STORY