ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ’ਚ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਤੰਗ-ਪਰੇਸ਼ਾਨ ਕਰਕੇ ਉਸ ਦੀ ਕੁੱਟਮਾਰ ਕਰਨ ਸਬੰਧੀ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਦਰਖ਼ਾਸਤ ਸ਼ਾਈਨਾ ਪੁੱਤਰੀ ਪਵਨ ਕੁਮਾਰ ਵਾਸੀ ਨੇੜੇ ਸਟੇਟ ਬੈਂਕ ਆਫ ਇੰਡੀਆ ਮਮਦੋਟ ਨੇ ਦੱਸਿਆ ਕਿ ਉਸ ਦਾ ਵਿਆਹ ਅਭਿਨਵ ਕਪੂਰ ਵਾਸੀਅਨ ਸਤੀਏ ਵਾਲਾ ਨਾਲ 4 ਸਤੰਬਰ, 2022 ਨੂੰ ਹੋਇਆ ਸੀ।
ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਅਤੇ ਇਸਤਰੀ ਧਨ ਵਜੋਂ ਦਿੱਤਾ ਸੀ, ਪਰ ਦੋਸ਼ੀਅਨ ਇਸ ਤੋਂ ਖੁਸ਼ ਨਹੀਂ ਸਨ। ਸ਼ਾਈਨਾ ਨੇ ਦੱਸਿਆ ਕਿ ਦੋਸ਼ੀਅਨ ਅਭਿਨਵ ਕਪੂਰ, ਅਨੀਤਾ ਕਪੂਰ ਪਤਨੀ ਰਾਜ ਕਪੂਰ ਅਤੇ ਰਾਜ ਕਪੂਰ ਜੋ ਉਸ ਨੂੰ ਘੱਟ ਦਾਜ ਦਾਜ ਲਿਆਉਣ ਕਰਕੇ ਤੰਗ-ਪਰੇਸ਼ਾਨ ਕਰਨ ਲੱਗੇ ਅਤੇ ਦਾਜ ਵਿਚ 25 ਲੱਖ ਰੁਪਏ ਨਕਦੀ ਦੀ ਮੰਗ ਕਰਦੇ ਸਨ। ਉਸ ਵੱਲੋਂ ਇਨਕਾਰ ਕਰਨ 'ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਤੇ ਉਸ ਦਾ ਇਸਤਰੀ ਧਨ ਖੁਰਦ-ਬੁਰਦ ਕਰ ਰਹੇ ਹਨ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ 'ਚ ਵੱਡੀ ਵਾਰਦਾਤ! ਕੁਝ ਪੈਸਿਆਂ ਖ਼ਾਤਿਰ ਵਿਅਕਤੀ ਦਾ ਬੇਰਹਿਮੀ ਨਾਲ ਕਤਲ
NEXT STORY