ਜ਼ੀਰਾ (ਗੁਰਮੇਲ ਸੇਖਵਾਂ) : ਇਕ ਵਿਅਕਤੀ ਨੇ ਆਪਣੀ ਪਤਨੀ ’ਤੇ ਸ਼ੱਕ ਕਰਦਿਆਂ ਆਪਣੀ ਸਾਲੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸ਼ਿਕਾਇਤਕਰਤਾ ਸੁਖਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਮਰਾੜੇ ਕਲਾਂ ਨੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਉਸ ਦਾ ਪਤੀ ਉਸ ਦੇ ਚਾਲ-ਚੱਲਣ ’ਤੇ ਸ਼ੱਕ ਕਰਦਾ ਸੀ, ਜਿਸ ਦੇ ਚੱਲਦੇ ਮੁਲਜ਼ਮ ਨੇ ਉਸ ਦੀ ਭੈਣ ਗੁਰਮੀਤ ਕੌਰ ਨੂੰ ਬਿਨਾ ਵਜ੍ਹਾ ਕੁੱਟਮਾਰ ਕਰਦੇ ਜ਼ਖਮੀ ਕਰ ਦਿੱਤਾ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
NEXT STORY