ਗੁਰੂਹਰਸਹਾਏ (ਸੁਨੀਲ ਵਿੱਕੀ) : ਇਕ ਵਿਅਕਤੀ ਨੂੰ ਕਥਿਤ ਰੂਪ 'ਚ ਕੁੱਟਮਾਰ ਕਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਮੁੱਦਈ ਗੁਰਬਖਸ਼ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਮੇਘਾ ਪੰਜ ਗਰਾਈਂ ਹਿਠਾੜ ਨੇ ਦੱਸਿਆ ਕਿ ਮੁਲਜ਼ਮ ਸੁਲੱਖਣ ਸਿੰਘ, ਗੁਰਲਾਲ ਸਿੰਘ ਤੇ ਸੁਰਿੰਦਰ ਸਿੰਘ ਉਸ ਦੇ ਭਰਾਵਾਂ ਨਾਲ ਝਗੜਾ ਕਰ ਰਹੇ ਸਨ।
ਜਦੋਂ ਉਹ ਮੁਲਜ਼ਮਾਂ ਨੂੰ ਰੋਕਣ ਲਈ ਗਿਆ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪੁਲਸ ਵੱਲੋਂ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਲੁਧਿਆਣਾ ਵਾਸੀਆਂ ਲਈ ਰਾਹਤ ਭਰੀ ਖ਼ਬਰ, ਇਸ ਫ਼ਲਾਈਓਵਰ ਤੋਂ ਸ਼ੁਰੂ ਹੋਈ ਆਵਾਜਾਈ
NEXT STORY