ਗੁਰੂਹਰਸਹਾਏ (ਮਨਜੀਤ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਸੋਹਣਗੜ੍ਹ ਰੱਤੇ ਵਾਲਾ ਵਿਖੇ ਇਕ ਵਿਅਕਤੀ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਕਰਕੇ, ਘਰ ਦੇ ਸਾਮਾਨ ਤੋੜ-ਭੰਨ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰਾਜ ਕੁਮਾਰ ਪੁੱਤਰ ਜੁਗਰਾਜ ਸਿੰਘ ਵਾਸੀ ਸੋਹਨਗੜ੍ਹ ਰੱਤੇ ਵਾਲਾ ਨੇ ਦੱਸਿਆ ਕਿ ਦੋਸ਼ੀਅਨ ਦੀਪੂ ਪੁੱਤਰ ਕਰਨੈਲ ਸਿੰਘ, ਅਕਾਸ਼ ਪੁੱਤਰ ਜੱਸਾ, ਗੋਰਾ ਪੁੱਤਰ ਜੱਗਾ, ਗੋਪੀ ਪੁੱਤਰ ਕਰਨੈਲ ਸਿੰਘ, ਪੀਤਾ ਪੁੱਤਰ ਹਰਜਿੰਦਰ ਸਿੰਘ, ਸੁੱਖਾ ਉਰਫ ਗਿਆਨੀ ਪੁੱਤਰ ਨੈਬ ਸਿੰਘ, ਹਰਜਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਅਨ ਸੋਹਨਗੜ੍ਹ ਰੱਤੇਵਾਲਾ ਅਤੇ ਗੁਰਪ੍ਰੀਤ ਸਿੰਘ ਵਾਸੀ ਬੁੱਟਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਹਮਮਸ਼ਵਰਾ ਹੋ ਕੇ ਉਸ ਦੇ ਘਰ ਦਾਖ਼ਲ ਹੋ ਕੇ ਉਸ ਨੂੰ ਅਤੇ ਉਸ ਦੇ ਪਰਿਵਾਰ ਦੇ ਸੱਟਾਂ ਮਾਰੀਆਂ, ਘਰ ਦੇ ਸਾਮਾਨ ਦੀ ਭੰਨ-ਤੋੜ ਕੀਤੀ ਅਤੇ ਜਾਂਦੇ ਸਮੇਂ ਮਾਰ ਦੇਣ ਦੀਆਂ ਧਮਕੀਆਂ ਦੇ ਕੇ ਗਏ।
ਰਾਜ ਕੁਮਾਰ ਨੇ ਦੱਸਿਆ ਕਿ ਉਸ ਦਾ ਇਲਾਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਚੱਲ ਰਿਹਾ ਹੈ। ਵਜ਼ਾ ਰੰਜ਼ਿਸ਼ ਇਹ ਹੈ ਕਿ ਉਸ ਨੇ ਦੋਸ਼ੀਅਨ ਪਾਸੋਂ ਰੁਪਏ ਲੈਣੇ ਸਨ, ਇਸੇ ਰੰਜ਼ਿਸ਼ ਕਰਕੇ ਉਸ ਦੇ ਅਤੇ ਉਸ ਦੇ ਪਰਿਵਾਰ ਦੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੇ ਦੱÎਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਔਰਤ ਦੀ ਕੁੱਟਮਾਰ ਕਰਕੇ ਕੀਤਾ ਜ਼ਖਮੀ
NEXT STORY