ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਵਿਖੇ ਇਕ ਵਿਅਕਤੀ ਦੇ ਘਰ ਅੰਦਰ ਦਾਖ਼ਲ ਹੋ ਕੇ ਉਸ ਦੇ ਡਾਂਗਾ-ਸੋਟਿਆਂ ਨਾਲ ਸੱਟਾਂ ਮਾਰ ਕੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਬਾਏ ਨੇਮ ਵਿਅਕਤੀ ਸਮੇਤ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨੋਜ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਗਲੀ ਤੇਲ ਮੱਲ ਨੇੜੇ ਹੀਰਾ ਮੰਡੀ ਫਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ ਮਿਤੀ 26 ਜੁਲਾਈ 2025 ਨੂੰ ਕਰੀਬ 7.30 ਵਜੇ ਉਹ ਆਪਣੇ ਘਰ ਹਾਜ਼ਰ ਸੀ। ਇਸ ਦੌਰਾਨ ਸੁਖਚੈਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਬਸਤੀ ਭਾਈ ਕੇ ਸਮੇਤ ਦੋ ਹੋਰ ਅਣਪਛਾਤੇ ਮੁੰਡੇ ਡਾਂਗਾ-ਸੋਟੇ ਲੈ ਕੇ ਉਸ ਦੇ ਘਰ ਅੰਦਰ ਦਾਖ਼ਲ ਹੋ ਗਏ।
ਸੁਖਚੈਨ ਸਿੰਘ ਨੇ ਲਲਕਾਰਾ ਮਾਰਿਆ ਕਿ ਫੜ੍ਹ ਲਓ ਅੱਜ ਮਾਸਟਰ ਨੂੰ ਸੁੱਕਾ ਨਹੀਂ ਜਾਣ ਦੇਣਾ ਅਤੇ ਨਾਲ ਹੀ ਤਿੰਨਾਂ ਜਣਿਆਂ ਨੇ ਉਸ ਦੀ ਡਾਂਗਾ-ਸੋਟਿਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮਨੋਜ ਕੁਮਾਰ ਨੇ ਦੱਸਿਆ ਕਿ ਉਹ ਥੱਲੇ ਡਿੱਗ ਗਿਆ ਅਤੇ ਉਸ ਦੀ ਪਿੱਠ ’ਤੇ, ਖੱਬੇ ਹੱਥ, ਖੱਬੀ ਕੂਹਣੀ ’ਤੇ ਅਤੇ ਪੇਟ ’ਤੇ ਸੱਟਾਂ ਲੱਗੀਆਂ। ਮਨੋਜ ਕੁਮਾਰ ਨੇ ਦੱਸਿਆ ਕਿ ਉਸ ਨੇ ਮਾਰਤਾ-ਮਾਰਤਾ ਦਾ ਰੌਲਾ ਪਾਇਆ ਤਾਂ ਉਕਤ ਤਿੰਨੋਂ ਦੋਸ਼ੀਅਨ ਉਸ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਆਪਣੇ ਹਥਿਆਰਾਂ ਸਮੇਤ ਫ਼ਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ੍ਰੀ ਅਨੰਦਪੁਰ ਸਾਹਿਬ ’ਚ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
NEXT STORY