ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਦੇ ਪਿੰਡ ਮਲਸੀਆਂ ਕਲਾਂ ਵਿਖੇ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ 'ਚ ਥਾਣਾ ਸਦਰ ਜ਼ੀਰਾ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਕੁਲਵੰਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਲਸੀਆਂ ਕਲਾਂ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਹਵੇਲੀ ਵਿਚ ਪਸ਼ੂਆਂ ਨੂੰ ਬੰਨ੍ਹ ਰਿਹਾ ਸੀ ਤਾਂ ਬਲਵਿੰਦਰ ਸਿੰਘ ਉਰਫ਼ ਗੋਗਾ ਪੁੱਤਰ ਜਰਨੈਲ ਸਿੰਘ, ਪ੍ਰਗਟ ਸਿੰਘ ਉਰਫ਼ ਪੱਗਾ ਪੁੱਤਰ ਜਰਨੈਲ ਸਿੰਘ, ਨਿਰਮਲ ਸਿੰਘ ਪੁੱਤਰ ਤਰਸੇਮ ਸਿੰਘ, ਹਰਪਾਲ ਸਿੰਘ ਪੁੱਤਰ ਪ੍ਰਗਟ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਪਿਆਰਾ ਸਿੰਘ ਵਾਸੀਅਨ ਪਿੰਡ ਮਲਸੀਆਂ ਕਲਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਕੁਲਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਵਜ਼ਾ ਰੰਜ਼ਿਸ਼ ਇਹ ਹੈ ਕਿ ਉਸ ਦਾ ਪਹਿਲਾਂ ਵੀ ਕਈ ਵਾਰ ਉਕਤ ਦੋਸ਼ੀਅਨ ਨਾਲ ਗਾਲੀ-ਗਲੋਚ ਹੋਇਆ ਸੀ। ਕੁਲਵੰਤ ਸਿੰਘ ਨੇ ਦੱਸਿਆ ਕਿ ਇਸੇ ਰੰਜ਼ਿਸ਼ ਦੇ ਚੱਲਦਿਆਂ ਉਕਤ ਦੋਸ਼ੀਅਨ ਨੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸ੍ਰੀ ਦਰਬਾਰ ਸਾਹਿਬ ਵਿਖੇ ਨਗਰ ਕੀਰਤਨ ਦੌਰਾਨ ਵੱਡੀ ਘਟਨਾ, ਪੈ ਗਈਆਂ ਭਾਜੜਾਂ
NEXT STORY