ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ 'ਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ 15 ਜੁਲਾਈ 2025 ਨੂੰ ਹਰਪ੍ਰੀਤ ਕੌਰ ਪਤਨੀ ਨਵਸ਼ੇਰ ਵੀਰ ਸਿੰਘ ਪਿੰਡ ਨੱਥੂਵਾਲਾ ਨੇ ਦੱਸਿਆ ਕਿ ਉਸ ਦਾ ਵਿਆਹ 2016 ਵਿਚ ਨਵਸ਼ੇਰ ਵੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕੋਟਲੀ ਗਾਜਰਾ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ ਨਾਲ ਹੋਇਆ ਸੀ। ਵਿਆਹੁਤਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ-ਦਹੇਜ ਦਿੱਤਾ ਸੀ ਪਰ ਉਸ ਦਾ ਪਤੀ ਨਵਸ਼ੇਰ ਵੀਰ ਸਿੰਘ, ਸੱਸ ਕਸ਼ਮੀਰ ਕੌਰ ਪਤਨੀ ਕੁਲਵੰਤ ਸਿੰਘ ਅਤੇ ਸਹੁਰਾ ਕੁਲਵੰਤ ਸਿੰਘ ਪੁੱਤਰ ਸੋਹਨ ਸਿੰਘ ਇਸ ਦਹੇਜ ਤੋਂ ਖੁਸ਼ ਨਹੀਂ ਸੀ ਅਤੇ ਉਸ ਦੇ ਪਤੀ, ਸੱਸ ਅਤੇ ਸਹੁਰਾ ਉਸ ਕੋਲੋਂ ਹੋਰ ਦਾਜ-ਦਹੇਜ ਦੀ ਹੋਰ ਮੰਗ ਕਰਨ ਲੱਗੇ।
ਵਿਆਹੁਤਾ ਨੇ ਦੱਸਿਆ ਕਿ ਉਸ ਵੱਲੋਂ ਇਨਕਾਰ ਕਰਨ ’ਤੇ ਉਸ ਦੇ ਪਤੀ ਨਵਸ਼ੇਰ ਵੀਰ ਸਿੰਘ, ਸੱਸ ਕਸ਼ਮੀਰ ਕੌਰ ਅਤੇ ਸਹੁਰਾ ਕੁਲਵੰਤ ਸਿੰਘ ਨੇ ਉਸ ਨੂੰ ਕੁੱਟਮਾਰ ਕਰਕੇ ਆਪਣੇ ਘਰੋਂ ਕੱਢ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਹਰਪ੍ਰੀਤ ਕੌਰ ਦੇ ਬਿਆਨਾਂ ’ਤੇ ਉਸ ਦੇ ਪਤੀ, ਸੱਸ ਅਤੇ ਸਹੁਰਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਅੰਮ੍ਰਿਤਸਰ 'ਚ ਫੜੀ ਗਈ 60,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ
NEXT STORY