ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਸੈਪਲ ਹੋਟਲ ਨਜ਼ਦੀਕ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਨਕਲੀ ਪਿਸਤੌਲ ਲੈ ਕੇ ਘੁੰਮ ਰਹੇ ਚਾਰ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਕੁਟਾਪਾ ਚਾੜ੍ਹਿਆ, ਜਿਨ੍ਹਾਂ ਵਿਚੋਂ ਤਿੰਨ ਮੁਲਜ਼ਮ ਫ਼ਰਾਰ ਹੋ ਗਏ, ਜਦੋਂ ਕਿ ਇਕ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ। ਪੁਲਸ ਨੇ ਮੁਲਜ਼ਮ ਤੋਂ ਇੱਕ ਨਕਲੀ ਪਿਸਤੌਲ ਵੀ ਬਰਾਮਦ ਕੀਤਾ, ਜਿਸ ਦੀ ਵਰਤੋਂ ਉਹ ਲੋਕਾਂ ਨੂੰ ਡਰਾਉਣ ਲਈ ਕਰ ਰਿਹਾ ਸੀ। ਲੋਕਾਂ ਨੇ ਦੱਸਿਆ ਕਿ ਚਾਰੇ ਮੁਲਜ਼ਮ ਸੈਪਲ ਹੋਟਲ ਨੇੜੇ ਇੱਕ ਰਾਹਗੀਰ ਨੂੰ ਧਮਕੀਆਂ ਦੇ ਰਹੇ ਸਨ।
ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਨਕਲੀ ਪਿਸਤੌਲ ਤੋਂ ਇਲਾਵਾ ਤੇਜ਼ਧਾਰ ਹਥਿਆਰ ਲੈ ਕੇ ਜਾ ਰਹੇ ਸਨ। ਜਦੋਂ ਲੋਕ ਇਕੱਠੇ ਹੋਣ ਲੱਗੇ ਤਾਂ ਚਾਰੇ ਮੁਲਜ਼ਮ ਭੱਜ ਗਏ। ਇਨ੍ਹਾਂ 'ਚੋਂ ਇੱਕ ਮੁਲਜ਼ਮ ਨੂੰ ਲੋਕਾਂ ਨੇ ਨਾਮਦੇਵ ਰੋਡ 'ਤੇ ਕਾਬੂ ਕਰ ਲਿਆ ਅਤੇ ਉਸਦੀ ਕੁੱਟਮਾਰ ਕੀਤੀ। ਕੁੱਟਮਾਰ ਦੌਰਾਨ ਮੁਲਜ਼ਮ ਦੇ ਕੱਪੜੇ ਪੂਰੀ ਤਰ੍ਹਾਂ ਫੱਟ ਗਏ। ਬਾਅਦ 'ਚ ਪੀ. ਸੀ. ਆਰ. ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਮੁਲਜ਼ਮ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਅੰਤਰਰਾਸ਼ਟਰੀ ਸਰਹੱਦ ’ਤੋਂ ਕੀਤੀ ਅਰਦਾਸ
NEXT STORY