ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਿਟੀ ਜਲਾਲਾਬਾਦ ਪੁਲਸ ਨੇ ਇੱਕ ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਕੌਰ ਪਤਨੀ ਲੇਟ ਪੂਰਨ ਸਿੰਘ ਵਾਸੀ ਬਸਤੀ ਭੁੱਮਣ ਸ਼ਾਹ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 26-08-2026 ਨੂੰ ਵਕਤ ਕਰੀਬ 8:30 ਵਜੇ ਜਸਵੰਤ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਸਵਰਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਓਪੋਜ਼ਿਟ ਬਬਲੂ ਇੰਕਲੇਵ ਕਾਲੋਨੀ ਜਲਾਲਾਬਾਦ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਜਿਨ੍ਹਾਂ 'ਤੇ ਧਾਰਾ 118(1), 115(2), 3(5), 351(2) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ
NEXT STORY