ਭਦੌੜ (ਰਾਕੇਸ਼)-ਥਾਣਾ ਭਦੌੜ ਵਿਖੇ ਇਕ ਵਿਅਕਤੀ ਨੂੰ ਚਾਰ ਵਿਅਕਤੀਆਂ ਵੱਲੋਂ ਥਮਲੇ ਨਾਲ ਬੰਨ੍ਹ ਕੇ ਲੋਹੇ ਦੀ ਰਾਡ ਨਾਲ ਕੁੱਟ-ਮਾਰ ਕਰਨ ਦਾ ਮਾਮਲਾ ਦਰਜ ਹੋਇਆ ਹੈ। ਥਾਣਾ ਭਦੌੜ ਦੇ ਸਹਾਇਕ ਮੁਨਸ਼ੀ ਰਾਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੀਤੀ ਰਾਤ ਸੁਖਵਿੰਦਰ ਸਿੰਘ ਪੁੱਤਰ ਗੁਰਦੇਵ ਸਿੰੰਘ ਵਾਸੀ ਪੱਤੀ ਮੋਹਰ ਸਿੰਘ ਭਦੌੜ ਏ ਜੋ ਕਿ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਪਹਿਲਾਂ ਤੋਂ ਹੀ ਖੜ੍ਹੇ ਦਾਰਾ ਸਿੰਘ ਪੁੱਤਰ ਬਾਬੂ ਸਿੰਘ, ਕਾਲਾ ਸਿੰਘ ਪੁੱਤਰ ਦਾਰਾ ਸਿੰਘ, ਰਿੰਕੂ ਸਿੰਘ ਪੁੱਤਰ ਦਾਰਾ ਸਿੰਘ, ਅਤੇ ਦਰਸ਼ਨ ਸਿੰਘ ਪੁੱਤਰ ਭਗਵਾਨ ਸਿੰਘ ਨੇ ਸੁਖਵਿੰਦਰ ਸਿੰਘ ਨੂੰ ਥਮਲੇ ਨਾਲ ਬੰਨ੍ਹ ਕੇ ਲੋਹੇ ਦੀ ਰਾਡ ਦੇ ਨਾਲ ਕੁੱਟ-ਮਾਰ ਕੀਤੀ । ਥਾਣਾ ਭਦੌੜ ਵਿਖੇ ਸੁਖਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰ. 28 ਮਿਤੀ 3/4/18 ਨੂੰ ਦਾਰਾ ਸਿੰਘ ਪੁੱਤਰ ਬਾਬੂ ਸਿੰਘ, ਕਾਲਾ ਸਿੰਘ ਪੁੱਤਰ ਦਾਰਾ ਸਿੰਘ, ਰਿੰਕੂ ਸਿੰਘ ਪੁੱਤਰ ਦਾਰਾ ਸਿੰਘ ਤੇ ਦਰਸ਼ਨ ਸਿੰੰਘ ਪੁੱਤਰ ਭਗਵਾਨ ਸਿੰਘ ਖਿਲਾਫ ਧਾਰਾ 365, 323,342,34 ਆਈ. ਪੀ. ਸੀ.ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਤੇਜ਼ਧਾਰ ਹਥਿਆਰ ਦੀ ਨੋਕ 'ਤੇ ਕੀਤੀ ਲੁੱਟ-ਖੋਹ, ਪੁਲਸ ਵੱਲੋਂ ਭਾਲ ਜਾਰੀ
NEXT STORY