ਪਟਿਆਲਾ (ਬਲਜਿੰਦਰ) : ਪਟਿਆਲਾ ਵਿਚ ਕਰਨਲ ਬਾਠ ਅਤੇ ਉਸ ਦੇ ਪੁੱਤਰ ਨਾਲ ਕਥਿਤ ਪੁਲਸ ਅਧਿਕਾਰੀਆਂ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ। ਕੁੱਟਮਾਰ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਨੇ ਨਗਰ ਨਿਗਮ ਪਟਿਆਲਾ ਨੂੰ ਜਾਂਚ ਸੌਂਪ ਦਿੱਤੀ ਹੈ। ਡਿਪਟੀ ਕਮਿਸ਼ਨਰ ਡਾਕਟਰ ਪ੍ਰਤੀ ਯਾਦਵ ਵੱਲੋਂ ਪੰਜਾਬ ਪੁਲਸ ਰੂਲਸ 16 38 ਦੇ ਤਹਿਤ ਇਹ ਜਾਂਚ ਆਈ. ਐੱਸ. ਅਫਸਰ ਨਗਰ-ਨਿਗਮ ਪਟਿਆਲਾ ਪਰਮਵੀਰ ਸਿੰਘ ਨੂੰ ਸੌਂਪੀ ਗਈ ਹੈ ਜਿਸ ਦੀ ਰਿਪੋਰਟ ਸਮਾਂ ਬੱਧ ਮੰਗੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੀ ਲੱਗੀ ਲਾਟਰੀ, ਤਨਖਾਹਾਂ ਵਿਚ ਭਾਰੀ ਵਾਧਾ
ਇੱਥੇ ਦੱਸਣਯੋਗ ਹੈ ਕਿ 13 ਮਾਰਚ ਦੀ ਰਾਤ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਾਹਰ ਕੁੱਟਮਾਰ ਦੀ ਇਹ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਇਹ ਜਿੱਥੇ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈ, ਉੱਥੇ ਹੀ ਪੰਜਾਬ ਦੀਆਂ ਸਿਆਸੀ ਧਿਰਾਂ ਵੱਲੋਂ ਵੀ ਇਸ ਮਾਮਲੇ ਵਿਚ ਖੁੱਲ੍ਹ ਕੇ ਪ੍ਰਤਿਕਿਰਿਆ ਦਿੱਤੀ ਗਈ। ਹੁਣ ਡਿਪਟੀ ਕਮਿਸ਼ਨਰ ਵੱਲੋਂ ਆਈ. ਐੱਸ. ਅਧਿਕਾਰੀ ਨੂੰ ਜਾਂਚ ਸੌਂਪ ਕੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ, ਸੇਵਾਵਾਂ ਦਾ ਵੀ ਕੀਤਾ ਨਿਰੀਖਣ
NEXT STORY