ਮੋਗਾ (ਆਜ਼ਾਦ) - ਪਿੰਡ ਮੱਦੋਕੇ ਦੇ ਨੇੜੇ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਵੱਲੋਂ ਇਕ ਪ੍ਰਾਈਵੇਟ ਮਿੰਨੀ ਬੱਸ ਕੰਪਨੀ ਦੇ ਕੰਡਕਟਰ ਕੁਲਦੀਪ ਸਿੰਘ ਨਿਵਾਸੀ ਪਿੰਡ ਤਖਾਣਵੱਧ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਤੋਂ ਇਲਾਵਾ ਉਸ ਤੋਂ ਨਕਦੀ ਵਾਲਾ ਬੈਗ ਖੋਹ ਕੇ ਲਿਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੀ ਹੈ ਸਾਰਾ ਮਾਮਲਾ
ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਕੁਲਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਮਿੰਨੀ ਬੱਸ ਲੈ ਕੇ ਮੋਗਾ ਤੋਂ ਪਿੰਡ ਦੌਧਰ ਜਾ ਰਿਹਾ ਸੀ ਕਿ ਰਸਤੇ 'ਚ ਪਿੰਡ ਮੱਦੋਕੇ ਕੋਲ ਮੇਸ਼ੀ, ਗੋਲੂ, ਵਿਕਰਮਜੀਤ, ਵਿੱਕੀ ਸਾਰੇ ਨਿਵਾਸੀ ਪਿੰਡ ਤਖਾਣਵੱਧ, ਪਾਲ ਸਿੰਘ ਨਿਵਾਸੀ ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ ਅਤੇ ਉਨ੍ਹਾਂ ਨਾਲ 5 ਅਣਪਛਾਤੇ ਵਿਅਕਤੀਆਂ ਨੇ ਬੱਸ ਨੂੰ ਰੁਕਵਾ ਕੇ ਮੇਰੀ ਕੁੱਟਮਾਰ ਕੀਤੀ। ਇਸ ਤੋਂ ਇਲਾਵਾ ਮੇਰਾ ਨਕਦੀ ਵਾਲਾ ਬੈਗ, ਜਿਸ 'ਚ 11 ਹਜ਼ਾਰ ਰੁਪਏ ਸੀ, ਖੋਹ ਕੇ ਲੈ ਗਏ।
ਉਸ ਨੇ ਦੱਸਿਆ ਕਿ ਦੋਸ਼ੀਆਂ ਦਾ ਮੇਰੇ ਚਚੇਰੇ ਭਰਾ ਨਿੱਕਾ ਸਿੰਘ ਨਾਲ ਡੇਅਰੀ 'ਤੇ ਝਗੜਾ ਹੋਇਆ ਸੀ। ਇਸ ਤੋਂ ਇਲਾਵਾ ਪਾਲਾ ਸਿੰਘ, ਜੋ ਛੋਟਾ ਹਾਥੀ ਚਲਾਉਂਦਾ ਹੈ, ਦਾ ਵੀ ਸਵਾਰੀਆਂ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਕਾਰਨ ਉਕਤ ਦੋਸ਼ੀ ਮੇਰੇ ਨਾਲ ਰੰਜਿਸ਼ ਰੱਖਦੇ ਆ ਰਹੇ ਸਨ। ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਅਤੇ ਮੈਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ।
ਕੀ ਹੋਈ ਪੁਲਸ ਕਾਰਵਾਈ
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸਕੂਟਰੀ ਤੇ ਕਾਰ ਦੀ ਟੱਕਰ 'ਚ 1 ਦੀ ਮੌਤ
NEXT STORY