ਬਠਿੰਡਾ (ਮਨਜੀਤ) : ਪਿੰਡ ਬਾਂਡੀ ਵਿਖੇ ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਇਕ ਵਿਅਕਤੀ ਦੀ ਕੁੱਟਮਾਰ ਕਰ ਕੇ ਉਸ ਕੋਲੋਂ ਨਕਦੀ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸੰਗਤ ਪੁਲਸ ਨੇ ਨਾਮਜ਼ਦ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸੰਗਤ ਦੇ ਹੌਲਦਾਰ ਫੈਜ਼ ਮੁਹੰਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਾਂਡੀ ਦੇ ਰਹਿਣ ਵਾਲੇ ਬਲਕਰਨ ਸਿੰਘ ਪੁੱਤਰ ਮੇਲਾ ਸਿੰਘ ਦੀ ਸ਼ਿਕਾਇਤ ’ਤੇ ਜਗਜੀਤ ਸਿੰਘ ਪੁੱਤਰ ਬਿੱਕਰ ਸਿੰਘ, ਪਵਿੱਤਰ ਸਿੰਘ ਪੁੱਤਰ ਜਗਜੀਤ ਸਿੰਘ, ਬੰਟੀ ਸਿੰਘ ਪੁੱਤਰ ਭੰਤਾ ਸਿੰਘ ਵਾਸੀ ਬਾਂਡੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 25 ਜੁਲਾਈ ਨੂੰ ਉਕਤ ਵਿਅਕਤੀਆਂ ਨੇ ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ਕਾਰਨ ਉਸ ਨੂੰ ਰੋਕ ਕੇ ਉਸ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਕਥਿਤ ਤੌਰ ’ਤੇ ਉਸ ਕੋਲੋਂ 1,500 ਰੁਪਏ ਦੀ ਨਕਦੀ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸੰਗਤ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।
ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ, ਸੜਕਾਂ 'ਤੇ ਪੱਸਰੀ ਸੁੰਨ
NEXT STORY