ਫਿਰੋਜ਼ਪੁਰ (ਕੁਮਾਰ, ਮਲਹੋਤਰਾ) — ਕਥਿਤ ਰੂਪ 'ਚ ਦੁਕਾਨ 'ਚ ਦਾਖਲ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ, ਉਸ ਦੀ ਪੱਗ ਤੇ ਕੇਸਾਂ ਦੀ ਬੇਅਦਬੀ ਕਰਨ ਤੇ ਗੱਲੇ 'ਚੋਂ ਨਕਦੀ ਕੱਢ ਕੇ ਲਿਜਾਣ ਦੇ ਦੋਸ਼ 'ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਸਮੇਤ 3 ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਸੂਤਰਾਂ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਗੁਰਭੇਜ ਸਿੰਘ ਨੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਉਸ ਦਾ ਮੋਟਰਸਾਈਕਲ ਨਾਮਜ਼ਦ ਲੋਕਾਂ ਦੇ ਮੋਟਰਸਾਈਕਲ ਨਾਲ ਟਕਰਾ ਗਿਆ ਸੀ, ਜਿਸ ਕਾਰਨ ਲੱਕੀ, ਸੋਨੂੰ ਤੇ ਇਕ ਅਣਪਛਾਤੇ ਵਿਅਕਤੀ ਨੇ ਹਮਸਲਾਹ ਹੋ ਕੇ ਉਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਮੁੱਦਈ ਦੀ ਪੱਗ ਉੱਤਰ ਗਈ ਤੇ ਨਾਮਜ਼ਦ ਵਿਅਕਤੀਆਂ ਨੇ ਉਸ ਦੇ ਕੇਸ ਵੀ ਪੁੱਟੇ ਤੇ ਗੱਲੇ 'ਚੋਂ ਕਰੀਬ 3 ਹਜ਼ਾਰ ਰੁਪਏ ਕੱਢ ਕੇ ਲੈ ਗਏ। ਪੁਲਸ ਵਲੋਂ ਨਾਮਜ਼ਦ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰੇਮਿਕਾ ਨੂੰ ਜ਼ਹਿਰ ਦੇ ਕੇ ਪ੍ਰੇਮੀ ਹੋਇਆ ਫਰਾਰ (ਵੀਡੀਓ)
NEXT STORY