ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇ ਵਾਲਾ ਦੇ ਨੌਜਵਾਨ ਦੀ ਪਿੰਡ ਵਾਲਿਆਂ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ 'ਚ ਮੀਡੀਆ ਦੀ ਦਖਲ-ਅੰਦਾਜੀ ਦੇਣ ਤੋਂ ਬਾਅਦ ਪੁਲਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ 15 ਅਣਪਛਾਤੇ ਵਿਅਕਤੀਆਂ ਸਮੇਤ 21 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਇਸ ਮੌਕੇ ਐੱਸ. ਐੱਚ. ਓ. ਦਵਿੰਦਰ ਸਿੰਘ ਵੱਲੋਂ ਜਲਦੀ ਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਉਧਰ ਪੁਲਸ ਵੱਲੋਂ ਮਾਮਲਾ ਦਰਜ ਕਰਨ 'ਤੇ ਪੀੜਤ ਪਰਿਵਾਰ ਨੇ ਜਿੱਥੇ ਮੀਡੀਆ ਦਾ ਧੰਨਵਾਦ ਕੀਤਾ ਉਥੇ ਹੀ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਵਾਈ 'ਤੇ ਸੰਤੁਸ਼ਟੀ ਜਾਹਿਰ ਕੀਤੀ। ਪੀੜਤ ਜਗਸੀਰ ਸਿੰਘ ਆਪਣੇ ਨਾਲ ਹੋਈ ਇਸ ਘਟਨਾ ਤੋਂ ਬਾਅਦ ਸਹਿਮ ਗਿਆ ਹੈ। ਉਸ ਨੇ ਮੀਡੀਆ ਨੂੰ ਇਸ ਸਾਰੀ ਘਟਨਾ ਦੇ ਬਾਰੇ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਬੀਤੇ ਦਿਨ ਸ਼ੋਸਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਇਕ ਲੜਕੇ ਦੀ ਕੁਝ ਨੌਜਵਾਨਾਂ ਵੱਲੋਂ ਦਰਖਤ ਨਾਲ ਬਨ੍ਹ ਕੇ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ ਸੀ। ਫਿਲਹਾਲ ਪੁਲਸ ਨੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਲੋਕਾਂ ਦੇ ਕਾਬੂ ਆਇਆ ਚੋਰ, ਦੇਖੋ ਕਿਵੇਂ ਚੜਿਆ ਕੁਟਾਪਾ (ਵੀਡੀਓ)
NEXT STORY