ਗੁਰਾਇਆ, (ਮੁਨੀਸ਼)- ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਇਕ ਵਿਅਕਤੀ ਨੂੰ ਕੁੱਟਮਾਰ ਕਰ ਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ, ਜਿਸ ਨੂੰ ਪਹਿਲਾਂ ਨਜ਼ਦੀਕੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੋਂ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਮਾਤਾ ਸ਼ੀਤਲਾ ਮੰਦਰ ਰਾਜਗੋਮਾਲ ਦੇ ਪ੍ਰਧਾਨ ਰਜਿੰਦਰ ਕੁਮਾਰ ਪੁੱਤਰ ਦਯਾ ਰਾਮ ਵਾਸੀ ਰਾਜਗੋਮਾਲ ਥਾਣਾ ਗੁਰਾਇਆ ਨੇ ਦੱਸਿਆ ਕਿ ਉਹ ਜੀ. ਐੱਨ. ਏ. ਉਦਯੋਗ ਬੁੰਡਾਲਾ ਵਿਚ ਕੰਮ ਕਰਦਾ ਹੈ। ਬੀਤੀ ਰਾਤ ਉਹ ਕਰੀਬ 10.15 ਵਜੇ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਬੁੰਡਾਲਾ ਦੁਸਹਿਰਾ ਮੈਦਾਨ ਦੇ ਕਰੀਬ 5 ਲੋਕਾਂ ਨੇ ਉਸ ਨੂੰ ਘੇਰ ਲਿਆ, ਜਿਨ੍ਹਾਂ ਨੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਫੈਕਟਰੀ ਵਿਚ ਪਹੁੰਚਿਆ। ਉਸ ਦੇ ਸਾਥੀਆਂ ਨੇ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਬੁੰਡਾਲਾ ਵਿਖੇ ਦਾਖਲ ਕਰਵਾਇਆ, ਜਿਥੋਂ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ।
ਉਨ੍ਹਾਂ ਰੁੜਕਾ ਕਲਾਂ ਪੁਲਸ ਨੂੰ ਹਮਲਾਵਰਾਂ ਬਾਰੇ ਦੱਸ ਦਿੱਤਾ ਹੈ, ਜਿਨ੍ਹਾਂ ਨੂੰ ਉਸ ਨੇ ਪਛਾਣ ਲਿਆ ਸੀ। ਇਸ ਸਬੰਧ ਚੌਕੀ ਇੰਚਾਰਜ ਰੁੜਕਾ ਕਲਾਂ ਦਿਲਬਾਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਰਜਿੰਦਰ ਦੇ ਗੰਭੀਰ ਸੱਟਾਂ ਆਈਆਂ ਹਨ ਅਤੇ ਉਸਦੇ ਦੱਸਣੇ ਅਨੁਸਾਰ ਮੁਲਜ਼ਮਾਂ ਦੀ ਤਲਾਸ਼ ਵੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਡੀ. ਆਈ. ਜੀ. ਦੇ ਸੁਰੱਖਿਆ ਗਾਰਡ ਦੀ ਗੱਡੀ ਟਰਾਲੇ 'ਚ ਵੱਜੀ
NEXT STORY