ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਇੱਥੇ ਗੋਸ਼ਾਲਾ ਰੋਡ 'ਤੇ ਸਥਿਤ 'ਕਸ਼ਿਸ਼ ਲੇਡੀਜ਼ ਸੈਲੂਨ' 'ਤੇ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਹਮਲੇ ਵਿੱਚ ਪਾਰਲਰ ਚਲਾਉਣ ਵਾਲੀ ਮਹਿਲਾ ਕਸ਼ਿਸ਼ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਅਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਇਹ ਵਾਰਦਾਤ ਸ਼ੁੱਕਰਵਾਰ ਦੇਰ ਰਾਤ ਵਾਪਰੀ। ਪੀੜਤ ਮਹਿਲਾ ਦੇ ਪਤੀ ਕੁਲਦੀਪ ਅਨੁਸਾਰ, ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਆਉਂਦੇ ਹੀ ਪਾਰਲਰ ਦੇ ਸ਼ਟਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕੁਲਦੀਪ ਨੇ ਦੱਸਿਆ ਕਿ ਉਸ ਨੇ ਫਰਨੀਚਰ ਦੇ ਪਿੱਛੇ ਛਿਪ ਕੇ ਆਪਣੀ ਜਾਨ ਬਚਾਈ। ਚਸ਼ਮਦੀਦ ਅਨੂ ਬਾਲਾ ਅਨੁਸਾਰ, ਹਮਲਾਵਰਾਂ ਨੇ ਲਗਭਗ 4 ਤੋਂ 5 ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਤੋਂ ਬਾਅਦ ਹਵਾ ਵਿੱਚ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਮੌਕੇ 'ਤੇ ਪਹੁੰਚੇ ਡੀਐਸਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਫਿਰੌਤੀ ਨਾਲ ਜੁੜਿਆ ਹੋਇਆ ਜਾਪਦਾ ਹੈ। ਪੁਲਸ ਨੇ ਘਟਨਾ ਸਥਾਨ ਤੋਂ ਵੱਡੀ ਗਿਣਤੀ ਵਿੱਚ ਖਾਲੀ ਕਾਰਤੂਸ ਬਰਾਮਦ ਕੀਤੇ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਜੰਡਿਆਲਾ 'ਚ ਹੋ ਗਿਆ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰਿਸ਼ਵਤ ਮਾਮਲੇ 'ਚ ਆਈ. ਆਰ. ਐੱਸ. ਅਧਿਕਾਰੀ ’ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ
NEXT STORY