ਚੰਡੀਗੜ੍ਹ (ਰਾਜਿੰਦਰ)- ਸ਼ਹਿਰ ਦੇ ਹੈਰੀਟੇਜ ਫਰਨੀਚਰ ਦੀ ਨਿਲਾਮੀ ਅਜੇ ਵੀ ਵਿਦੇਸ਼ਾਂ ਵਿਚ ਜਾਰੀ ਹੈ, ਜੋ ਸਾਰੇ ਯਤਨਾਂ ਦੇ ਬਾਵਜੂਦ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। 2021 ਵਿਚ ਹੁਣ ਤਕ ਕਈ ਦੇਸ਼ਾਂ ਵਿਚ 12 ਵਾਰ ਚੰਡੀਗੜ੍ਹ ਦਾ ਹੈਰੀਟੇਜ ਫਰਨੀਚਰ ਨਿਲਾਮ ਹੋ ਚੁੱਕਿਆ ਹੈ ਪਰ ਫਿਰ ਵੀ ਪ੍ਰਸ਼ਾਸਨਿਕ ਅਧਿਕਾਰੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਹੇ।
ਇਹ ਖਬਰ ਪੜ੍ਹੋ- ENG v PAK : ਬੇਨ ਸਟੋਕਸ ਨੇ ਤੋੜਿਆ ਧੋਨੀ ਦਾ ਇਹ ਖਾਸ ਰਿਕਾਰਡ
ਹੁਣ ਚੰਡੀਗੜ੍ਹ ਦੇ ਹੈਰੀਟੇਜ ਫਰਨੀਚਰ ਦੀ ਇਕ ਆਈਟਮ ਫਰਾਂਸ ਵਿਚ 13.26 ਲੱਖ ਰੁਪਏ ਵਿਚ ਨਿਲਾਮ ਹੋਈ ਹੈ। ਫ਼ਰਾਂਸ ਵਿਚ 8 ਜੁਲਾਈ ਨੂੰ ਇਹ ਨਿਲਾਮੀ ਹੋਈ ਹੈ, ਜਿਸ ਵਿਚ ਸ਼ਹਿਰ ਦਾ ਇਕ ਹੈਰੀਟੇਜ ਬੈੱਡ ਨਿਲਾਮ ਹੋਇਆ ਹੈ। ਨਿਲਾਮੀ ਸਬੰਧੀ ਹੈਰੀਟੇਜ ਪ੍ਰੋਟੈਕਸ਼ਨ ਸੈੱਲ ਦੇ ਮੈਂਬਰ ਅਜੈ ਜੱਗਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਸ਼ਿਕਾਇਤ ਭੇਜੀ ਹੈ ਅਤੇ ਮਾਮਲੇ ਵਿਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ, ਤਾਂਕਿ ਭਵਿੱਖ ਵਿਚ ਹੋਣ ਵਾਲੀ ਇਸ ਤਰ੍ਹਾਂ ਦੀ ਨਿਲਾਮੀ ਨੂੰ ਰੋਕਿਆ ਜਾ ਸਕੇ।
ਇਹ ਖਬਰ ਪੜ੍ਹੋ- ਵਿਜੀਲੈਂਸ ਵੱਲੋਂ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਤੇ 1 ਹੋਰ ਕਰਮਚਾਰੀ ਰਿਸ਼ਵਤ ਲੈਂਦੇ ਕਾਬੂ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
8 ਸਾਲ ਪਹਿਲਾਂ ਅਗਵਾ ਕੀਤੀ ਹਿੰਦੂ ਲੜਕੀ ਆਪਣੇ ਮਾਂ-ਬਾਪ ਦੇ ਕੋਲ ਪਹੁੰਚੀ
NEXT STORY