ਅੰਮ੍ਰਿਤਸਰ: ਚਾਟੀਵਿੰਡ ਇਲਾਕੇ ਵਿੱਚ ਸਥਿਤ ਇੱਕ ਫੈਕਟਰੀ 'ਚੋਂ ਗਊ ਮਾਸ ਬਰਾਮਦ ਹੋਣ ਨਾਲ ਇਲਾਕੇ 'ਚ ਹੜਕੰਪ ਮਚ ਗਿਆ। ਸੂਚਨਾ ਮਿਲਣ 'ਤੇ ਪੁਲਸ ਅਤੇ ਗਾਊ ਰਕਸ਼ਕ ਦਲ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਰੇਡ ਦੌਰਾਨ, ਮੌਕੇ 'ਤੇ 165 ਡੱਬਿਆਂ 'ਚ ਰੱਖਿਆ ਗਊ ਮਾਸ ਮਿਲਿਆ। ਪੁਲਸ ਨੇ 5 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਕੁਝ ਹੋਰ ਸ਼ੱਕੀ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚਾਟੀਵਿੰਡ ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਸਵੇਰੇ ਚੈੱਕ ਦੌਰਾਨ ਪੁਲਸ ਨੂੰ ਇਹ ਪਤਾ ਲੱਗਿਆ ਕਿ ਇਲਾਕੇ ਦੀ ਇੱਕ ਫੈਕਟਰੀ 'ਚ ਗਊ ਮਾਸ ਰੱਖਿਆ ਗਿਆ ਹੈ। ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਮੌਕੇ 'ਤੇ ਛਾਪਾ ਮਾਰਿਆ। ਜਦੋਂ ਫੈਕਟਰੀ ਦਾ ਤਾਲਾ ਤੋੜ ਕੇ ਅੰਦਰ ਜਾਂਚ ਕੀਤੀ ਗਈ, ਤਾਂ ਇਕ ਵੱਡੇ ਰੈਫ੍ਰੀਜਰੇਟਰ ਵਿੱਚੋਂ 165 ਡੱਬਿਆਂ 'ਚ ਗਊ ਮਾਸ ਮਿਲਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
ਗਾਊ ਰਕਸ਼ਕ ਦਲ ਦੇ ਮੈਂਬਰ ਵੀ ਮੌਕੇ 'ਤੇ ਮੌਜੂਦ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਈ ਸਾਲਾਂ ਤੋਂ ਗਊ ਰਕਸ਼ਾ ਲਈ ਕੰਮ ਕਰ ਰਹੇ ਹਨ ਅਤੇ ਸਲਾਟਰ ਗੈਂਗਾਂ ਖ਼ਿਲਾਫ ਕੇਸ ਵੀ ਦਰਜ ਕਰਵਾ ਚੁੱਕੇ ਹਨ। ਰਕਸ਼ਕਾਂ ਨੇ ਇਲਜ਼ਾਮ ਲਾਇਆ ਕਿ ਗਊ ਹੱਤਿਆ ਵਰਗੇ ਗੰਭੀਰ ਮਾਮਲਿਆਂ 'ਚ ਸਰਕਾਰਾਂ ਦੀ ਚੁੱਪ ਹਿੰਦੂ ਧਰਮ ਅਤੇ ਸੰਸਕਾਰਾਂ ਨਾਲ ਖਿਲਵਾਰ ਦੇ ਬਰਾਬਰ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਉਨ੍ਹਾਂ ਮੰਗ ਕੀਤੀ ਕਿ ਗਊ ਹੱਤਿਆ 'ਤੇ ਆਈਪੀਸੀ ਦੀ ਧਾਰਾ 302 ਵਾਂਗ ਭਾਰੀ ਸਜ਼ਾਵਾਂ ਲਾਗੂ ਹੋਣੀਆਂ ਚਾਹੀਦੀਆਂ ਹਨ। ਫਿਲਹਾਲ ਪੁਲਸ ਨੇ ਫੈਕਟਰੀ ਤੋਂ ਬਰਾਮਦ ਕੀਤੇ ਮਾਸ ਅਤੇ ਹੋਰ ਸਬੂਤ ਆਪਣੇ ਕਬਜ਼ੇ 'ਚ ਲੈ ਲਏ ਹਨ ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਰਾਰ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਇਸ ਮੇਨ ਚੌਂਕ ਵੱਲ ਆਉਣ ਵਾਲੇ ਦੇਣ ਧਿਆਨ! ਚੁੱਕਿਆ ਜਾ ਰਿਹੈ ਵੱਡਾ ਕਦਮ
NEXT STORY