ਚੰਡੀਗੜ੍ਹ (ਵੈੱਬ ਡੈਸਕ, ਭਗਵਤ) : ਇੱਥੇ ਸੈਕਟਰ-25 'ਚ ਇਕ ਈ-ਰਿਕਸ਼ਾ 'ਚੋਂ ਗਊ ਮਾਸ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਬਣ ਗਿਆ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਸ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਦੇ ਮੰਤਰੀ ਅੰਕੁਸ਼ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੈਕਟਰ-25 'ਚੋਂ ਗਊ ਮਾਸ ਦੀ ਸਪਲਾਈ ਦੀ ਖ਼ਬਰਾਂ ਕਾਫੀ ਦਿਨਾਂ ਤੋਂ ਮਿਲ ਰਹੀਆਂ ਸਨ।
ਇਹ ਵੀ ਪੜ੍ਹੋ : ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ...
ਇਸ ਦੇ ਮੱਦੇਨਜ਼ਰ ਉਹ ਅੱਜ ਤੜਕੇ ਸਵੇਰੇ 4 ਵਜੇ ਤੋਂ ਹੀ ਸੈਕਟਰ-25 'ਚ ਮੌਜੂਦ ਸਨ। ਉਨ੍ਹਾਂ ਨੂੰ ਸਵੇਰੇ ਪਤਾ ਲੱਗਿਆ ਕਿ ਇਲਾਕੇ 'ਚ ਈ-ਰਿਕਸ਼ਾ ਦੇ ਮਾਧਿਅਮ ਨਾਲ ਗਊ ਮਾਸ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੇ ਈ-ਰਿਕਸ਼ਾ ਨੂੰ ਰੋਕਿਆ ਤਾਂ ਈ-ਰਿਕਸ਼ਾ ਚਲਾਉਣ ਵਾਲਾ ਵਿਅਕਤੀ ਉਨ੍ਹਾਂ ਨੂੰ ਟੱਕਰ ਮਾਰ ਕੇ ਭੇਜ ਗਿਆ ਪਰ ਉਸ ਨੂੰ ਕਾਬੂ ਕਰ ਲਿਆ ਗਿਆ। ਉਸ ਦੇ ਈ-ਰਿਕਸ਼ਾ 'ਚ ਪਏ ਬੈਗ ਨੂੰ ਚੈੱਕ ਕੀਤਾ ਗਿਆ ਤਾਂ ਉਸ 'ਚੋਂ ਮਾਸ ਮਿਲਿਆ।
ਇਹ ਵੀ ਪੜ੍ਹੋ : ਪੰਜਾਬ ਦੇ 111 ਬਲਾਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਇਆ ਹੋਸ਼ ਉਡਾ ਦੇਣ ਵਾਲਾ ਖ਼ੁਲਾਸਾ, ਪੰਜਾਬੀ ਹੋ ਜਾਣ ਅਲਰਟ
ਇਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਈ-ਰਿਕਸ਼ਾ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਮੌਕੇ 'ਤੇ ਪੁੱਜੀ ਫਾਰੈਂਸਿਕ ਟੀਮ ਨੇ ਵੀ ਮਾਸ ਦੇ ਸੈਂਪਲ ਲੈ ਲਏ ਹਨ। ਹੁਣ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਹ ਗਊ ਮਾਸ ਸੀ ਜਾਂ ਕੋਈ ਹੋਰ ਮਾਸ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬ ਠੇਕਿਆਂ 'ਤੇ ਮਨਮਰਜ਼ੀ ਦੇ ਵਸੂਲੇ ਜਾ ਰਹੇ ਰੇਟ, ਨਹੀਂ ਲਗਾਈ ਗਈ ਸੂਚੀ
NEXT STORY