ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਨਾਲ ਕੁੱਟਮਾਰ ਕੀਤੀ ਤੇ ਉਸ ਦਾ ਮੋਬਾਈਲ ਫ਼ੋਨ ਤੇ ਨਕਦੀ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਮੁਹੱਲਾ ਪ੍ਰੇਮ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਸ਼ਰਾਬ ਦੇ ਠੇਕੇ 'ਤੇ ਕੰਮ ਕਰਦਾ ਹੈ।
ਇਹ ਖ਼ਬਰ ਵੀ ਪੜ੍ਹੋ - ਨਵੇਂ ਹੁਕਮ ਜਾਰੀ! ਅਗਲੇ 2 ਮਹੀਨਿਆਂ 'ਚ ਪੰਜਾਬ ਦੇ ਹਰ ਘਰ ਵਿਚ...
ਠੇਕੇ 'ਤੇ ਤਿੰਨ ਮੁੰਡੇ ਬੀਅਰ ਲੈਣ ਲਈ ਆਏ ਸਨ, ਜਿਨ੍ਹਾਂ ਨਾਲ ਰੇਟ ਨੂੰ ਲੈ ਕੇ ਬਹਿਸਬਾਜੀ ਹੋ ਗਈ। ਜਦੋਂ ਉਹ ਆਪਣੇ ਘਰ ਜਾਣ ਲੱਗਿਆ ਤਾਂ ਰਾਹ ਵਿਚ ਉਕਤ ਮੁੰਡਿਆਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਾਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਫ਼ਿਰ ਮੋਬਾਈਲ ਤੇ 2300 ਰੁਪਏ ਦੀ ਨਕਦੀ ਲੁੱਟ ਲਈ ਤੇ ਫ਼ਿਰ ਮੌਕੇ ਤੋਂ ਫ਼ਰਾਰ ਹੋ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀ ਤੀਜੀ ਧਮਕੀ, ਪੰਜਾਬ ਪੁਲਸ ਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
NEXT STORY