ਮੋਹਾਲੀ (ਵੈੱਬ ਡੈਸਕ, ਕੁਲਦੀਪ) : ਮੋਹਾਲੀ ਦੇ ਇੱਕ ਨਿੱਜੀ ਸਕੂਲ 'ਚ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਅਚਾਨਕ ਮਧੂ ਮੱਖੀਆਂ ਦੇ ਇੱਕ ਝੁੰਡ ਨੇ ਬੱਚਿਆਂ 'ਤੇ ਹਮਲਾ ਕਰ ਦਿੱਤਾ। ਇਸ ਭਿਆਨਕ ਘਟਨਾ 'ਚ ਤਕਰੀਬਨ 50 ਤੋਂ 60 ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਬੱਚਿਆਂ ਦੇ ਮਾਪੇ ਵੱਡੀ ਗਿਣਤੀ 'ਚ ਹਸਪਤਾਲ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਭਾਰੀ ਰੋਸ ਜ਼ਾਹਰ ਕੀਤਾ।
ਇਹ ਵੀ ਪੜ੍ਹੋ : ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ
ਮਾਪਿਆਂ ਦਾ ਦੋਸ਼ ਹੈ ਕਿ ਸਕੂਲ ਨੇ ਉਨ੍ਹਾਂ ਨੂੰ ਇਸ ਹਾਦਸੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਕਿਸੇ ਹੋਰ ਰਾਹੀਂ ਪਤਾ ਲੱਗਾ ਕਿ ਉਨ੍ਹਾਂ ਦੇ ਬੱਚੇ ਹਸਪਤਾਲ 'ਚ ਹਨ। ਗੁੱਸੇ 'ਚ ਆਏ ਮਾਪਿਆਂ ਨੇ ਕਿਹਾ ਕਿ ਜਦੋਂ ਫ਼ੀਸ ਇੱਕ ਦਿਨ ਵੀ ਲੇਟ ਹੁੰਦੀ ਹੈ ਤਾਂ ਸਕੂਲ ਵਾਲੇ ਤੁਰੰਤ ਫੋਨ ਕਰਦੇ ਹਨ ਪਰ ਇੰਨੇ ਵੱਡੇ ਹਾਦਸੇ ਦੇ ਬਾਵਜੂਦ ਉਨ੍ਹਾਂ ਨੇ ਸੂਚਿਤ ਕਰਨਾ ਜ਼ਰੂਰੀ ਨਹੀਂ ਸਮਝਿਆ।
ਇਹ ਵੀ ਪੜ੍ਹੋ : ਬਠਿੰਡਾ 'ਚ ਚੜ੍ਹਦੀ ਸਵੇਰ ਚੱਲੀ ਗੋਲੀ, ਪੈ ਗਈਆਂ ਚੀਕਾਂ, ਵਾਰਦਾਤ ਨਾਲ ਕੰਬਿਆ ਪੂਰਾ ਪਿੰਡ (ਵੀਡੀਓ)
ਹਸਪਤਾਲ 'ਚ ਇਸ ਵੇਲੇ ਹਫੜਾ-ਦਫੜੀ ਦਾ ਮਾਹੌਲ ਹੈ ਪਰ ਡਾਕਟਰਾਂ ਅਨੁਸਾਰ ਸਾਰੇ ਬੱਚਿਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਾਪਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲ ਦੀ ਇਸ ਲਾਪਰਵਾਹੀ ਦੀ ਜਾਂਚ ਕੀਤੀ ਜਾਵੇ ਅਤੇ ਉੱਚਿਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
NEXT STORY