ਜਲੰਧਰ (ਸ਼ੋਰੀ)-ਸ਼ਰਾਬ ਦਾ ਜ਼ਿਆਦਾ ਸੇਵਨ ਜਿੱਥੇ ਸਿਹਤ ਲਈ ਹਾਨੀਕਾਰਕ ਹੈ, ਉੱਥੇ ਹੀ ਕੁਝ ਲੋਕ ਸ਼ਰਾਬ ਦੇ ਇੰਨੇ ਆਦੀ ਹੋ ਚੁੱਕੇ ਹਨ ਕਿ ਉਹ ਸ਼ਰਾਬ ਨੂੰ ਸਭ ਤੋਂ ਜ਼ਰੂਰੀ ਸਮਝਦੇ ਹਨ। ਅਜਿਹਾ ਹੀ ਮਾਮਲਾ ਉਸ ਸਮੇਂ ਵੇਖਣ ਨੂੰ ਮਿਲਿਆ ਜਦੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸ਼ਰਾਬ ਨਾ ਮਿਲਣ ਕਾਰਨ ਗੁੱਸੇ ’ਚ ਆ ਕੇ ਐਂਬੂਲੈਂਸ ਚਾਲਕ ਨਾਲ ਬਹਿਸ ਕਰ ਦਿੱਤੀ, ਜਿਸ ਕਾਰਨ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ। ਜਾਣਕਾਰੀ ਮੁਤਾਬਕ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੀ. ਆਰ. ਪੀ .ਦੀ ਪੁਲਸ ਨੇ ਲਾਸ਼ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ ਪੋਸਟਮਾਰਟਮ ਤੇ ਪਛਾਣ ਲਈ ਸਿਵਲ ਹਸਪਤਾਲ ਰਖਵਾਇਆ। ਮ੍ਰਿਤਕ ਦੀ ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਨਿੱਜੀ ਐਂਬੂਲੈਂਸ ’ਚ ਰੱਖ ਕੇ ਸਸਕਾਰ ਲਈ ਲੈ ਗਏ ਪਰ ਜਿਉਂ ਹੀ ਪਰਿਵਾਰ ਵਾਲੇ, ਜੋ ਬਿਹਾਰ ਤੋਂ ਆਏ ਸਨ, ਲਾਸ਼ ਨੂੰ ਬਸ਼ੀਰਪੁਰਾ ਸਥਿਤ ਸ਼ਮਸ਼ਾਨਘਾਟ ’ਚ ਲੈ ਕੇ ਜਾ ਰਹੇ ਸਨ ਤਾਂ ਉਨ੍ਹਾਂ ਦੇ ਰਿਸ਼ਤੇਦਾਰ ਐਂਬੂਲੈਂਸ ’ਚ ਸਵਾਰ ਹੋ ਗਏ।
ਇਹ ਵੀ ਪੜ੍ਹੋ- ਪੱਤਰਕਾਰ ਰਵੀ ਗਿੱਲ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਕੀਤੀ ਇਹ ਮੰਗ
ਕੁਝ ਲੋਕਾਂ ਨੇ ਐਂਬੂਲੈਂਸ ਚਾਲਕ ਨੂੰ ਸ਼ਰਾਬ ਦੇ ਠੇਕੇ ’ਤੇ ਗੱਡੀ ਰੋਕਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਸ਼ਰਾਬ ਪੀਣ ਦੀ ਜ਼ਿੱਦ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਐਂਬੂਲੈਂਸ ਚਾਲਕ ਨੇ ਮਨ੍ਹਾ ਕੀਤਾ ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਐਂਬੂਲੈਂਸ ਡਰਾਈਵਰ ਦਾ ਕਹਿਣਾ ਹੈ ਕਿ ਹਮਲਾਵਰਾਂ ਨੇ ਉਸ ਦੀ ਗੱਡੀ ਦੀ ਵਿੰਡਸ਼ੀਲਡ ਵੀ ਤੋੜ ਦਿੱਤੀ। ਐਂਬੂਲੈਂਸ ਚਾਲਕ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਵੇਰੇ ਹੀ ਸ਼ਰਾਬ ਪੀਤੀ ਹੋਈ ਸੀ। ਐਂਬੂਲੈਂਸ ਚਾਲਕ ਨੇ ਗੁੱਸੇ ’ਚ ਆ ਕੇ ਲਾਸ਼ ਨੂੰ ਸ਼ਮਸ਼ਾਨਘਾਟ ਲਿਜਾਣ ਦੀ ਬਜਾਏ ਦੋਬਾਰਾ ਸਿਵਲ ਹਸਪਤਾਲ ਪਹੁੰਚਾ ਦਿੱਤਾ।
ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜ ਦੇ ਸੂਬੇਦਾਰ ਨਾਲ ਵਾਪਰੀ ਅਣਹੋਣੀ, ਕਾਰ ਦੇ ਉੱਡੇ ਪਰਖੱਚੇ, ਮਿਲੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮੋਗਾ ’ਚ ਚਿੱਟੇ ਦੇ ਟੀਕੇ ਕਾਰਨ 30 ਸਾਲਾ ਨੌਜਵਾਨ ਦੀ ਮੌਤ
NEXT STORY