ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 72 ਪ੍ਰਾਇਮਰੀ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤੇ ਗਏ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਇਹ ਸਾਰੇ ਅਧਿਆਪਕ ਤਿੰਨ ਹਫ਼ਤੇ ਤੁਰਕੂ ਯੂਨੀਵਰਸਿਟੀ ਤੋਂ ਟ੍ਰੇਨਿੰਗ ਲੈਣਗੇ। ਫਿਨਲੈਂਡ ਲਈ ਰਵਾਨਾ ਹੋਣ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਆਪਣੇ ਤਜ਼ਰਬੇ ਦੀਆਂ ਗੱਲਾਂ ਸਾਂਝੀਆਂ ਵੀ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
ਦਿੱਲੀ ਦੇ ਪੰਜਾਬ ਭਵਨ ਤੋਂ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬੜੀ ਖ਼ੁਸ਼ੀ ਹੈ ਕਿ ਅੱਜ 72 ਅਧਿਆਪਕ ਟ੍ਰੇਨਿੰਗ ਲਈ ਫਿਨਲੈਂਡ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੀ ਇੱਛਾ ਹੈ ਕਿ ਮੈਂ ਗ਼ਰੀਬਾਂ ਦੀ ਮਜਬੂਰੀ ਨੂੰ ਮਰਜ਼ੀ ਵਿਚ ਬਦਲਾਂ। ਦਿੱਲੀ ਮਾਡਲ ਦੀ ਗੱਲ ਕਰਦਿਆਂ ਸੀ. ਐੱਮ. ਮਾਨ ਨੇ ਕਿਹਾ ਕਿ ਦੇਸ਼ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸਿੱਖਿਆ ਵਿੱਚ ਕ੍ਰਾਂਤੀ ਆਈ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਤੁਸੀਂ ਪੰਜਾਬ ਅਤੇ ਦੇਸ਼ ਦਾ ਭਵਿੱਖ ਲਿਖ ਰਹੇ ਹੋ, ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰ ਰਹੇ ਹੋ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਸ਼ਾਨਦਾਰ ਬਣਾਵਾਂਗੇ ਕਿ ਮਾਪਿਆਂ ਕੋਲ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਜਾਂ ਸਰਕਾਰੀ ਸਕੂਲਾਂ ਵਿੱਚ ਭੇਜਣ ਦਾ ਵਿਕਲਪ ਹੋਵੇਗਾ। ਫਰਕ ਇਹ ਹੋਵੇਗਾ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੈਸੇ ਖ਼ਰਚ ਹੋਣਗੇ ਅਤੇ ਸਰਕਾਰੀ ਸਕੂਲ ਫ਼ੀਸ ਮੁਕਤ ਹੋਣਗੇ।
ਸਾਡਾ ਮਿਸ਼ਨ ਸਕੂਲਾਂ ਨੂੰ ਮਹਾਨ ਬਣਾਉਣਾ ਹੈ। ਪੰਜਾਬ ਦੇ ਸਕੂਲਾਂ ਨੂੰ ਮਹਾਨ ਬਣਾਵਾਂਗੇ। ਪੰਜਾਬ ਸਰਕਾਰ ਨੇ ਪਹਿਲੀ ਵਾਰ ਸਕੂਲਾਂ ਵਿੱਚ ਪੇਰੈਂਟ ਟੀਚਰ ਮੀਟਿੰਗ (PTM) ਸ਼ੁਰੂ ਕੀਤੀ ਹੈ ਤਾਂ ਜੋ ਮਾਪਿਆਂ ਨੂੰ ਪਤਾ ਲੱਗ ਸਕੇ ਕਿ ਸਕੂਲ ਦਾ ਮਾਹੌਲ ਕਿਹੋ ਜਿਹਾ ਹੈ ਅਤੇ ਉਨ੍ਹਾਂ ਦਾ ਬੱਚਾ ਕੀ ਪੜ੍ਹ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਸੀ। ਵਿਦੇਸ਼ ਜਾਣ ਨਾਲ ਅਧਿਆਪਕਾਂ ਨੂੰ ਚੰਗੇ ਅਦਾਰਿਆਂ ਦੇ ਨੇੜੇ ਲਿਆਂਦਾ ਜਾਵੇਗਾ ਅਤੇ ਪੰਜਾਬ ਵਿੱਚ ਸਿੱਖਿਆ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ- ਮਸ਼ਹੂਰ ਸੂਫ਼ੀ ਗਾਇਕ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਮੇਨ ਡਾਕਖਾਨੇ ’ਚੋਂ 29 ਬੈਟਰੀਆਂ ਚੋਰੀ ਕਰਕੇ ਲੈ ਗਿਆ ਈ. ਪੀ. ਪੀ. ਬੀ. ਬੈਂਕ ਦਾ ਕਰਮਚਾਰੀ
NEXT STORY