ਮਾਲੇਰਕੋਟਲਾ(ਬਿਊਰੋ)— ਕੇਰਲ ਦੇ ਲੋਕ ਇਸ ਸਮੇਂ ਕੁਦਰਤੀ ਆਫਤ ਨਾਲ ਜੂਝ ਰਹੇ ਹਨ, ਜਿਨ੍ਹਾਂ ਦੀ ਮਦਦ ਲਈ ਪੰਜਾਬ ਦੇ ਲੋਕ ਅੱਗੇ ਆ ਰਹੇ ਹਨ। ਕਈ ਸਮਾਜਸੇਵੀ ਸੰਸਥਾਵਾਂ ਵਲੋਂ ਉਥੇ ਜਾ ਕੇ ਲੋਕਾਂ ਦੀ ਦੇਖ-ਰੇਖ ਕੀਤੀ ਜਾ ਰਹੀ ਹੈ ਅਤੇ ਜੇ ਗੱਲ ਪੰਜਾਬ ਦੇ ਸ਼ਹਿਰ ਮਾਲੇਰਕੋਟਲਾ ਦੀ ਕੀਤੀ ਜਾਵੇ ਤਾਂ ਇਥੇ ਵੀ ਹਰ ਧਰਮ ਦੇ ਲੋਕ ਇਕਜੁੱਟ ਹੋ ਕੇ ਸਟਾਲ ਲਗਾ ਕੇ ਕੇਰਲ ਪੀੜਤਾਂ ਦੀ ਮਦਦ ਲਈ ਚੰਦਾ ਇਕੱਠਾ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਕੇਰਲ ਹਮੇਸ਼ਾ ਲੋਕਾਂ ਦੀ ਮਦਦ ਲਈ ਅੱਗੇ ਰਹਿੰਦਾ ਹੈ ਅਤੇ ਅੱਜ ਕੇਰਲ ਨੂੰ ਮਦਦ ਦੀ ਜ਼ਰੂਰਤ ਹੈ। ਇਸ ਲਈ ਹਰ ਵਰਗ ਦੇ ਲੋਕ ਇਕਜੁੱਟ ਹੋ ਕੇ ਕੇਰਲ ਦੀ ਮਦਦ ਦਾ ਉਪਰਾਲਾ ਕਰ ਰਹੇ ਹਨ।
ਦੂਜੇ ਪਾਸੇ ਭਿਖਾਰੀ ਵੀ ਮਦਦ ਵਿਚ ਪਿੱਛੇ ਨਹੀਂ ਹਨ, ਜਿਹੜੇ ਭਿਖਾਰੀ ਖੁਦ ਪੈਸੇ ਮੰਗ ਕੇ ਆਪਣਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਵਲੋਂ ਕੇਰਲ ਦੀ ਮਦਦ ਲਈ ਅੱਗੇ ਆ ਕੇ ਮਦਦ ਕੀਤੀ ਜਾ ਰਹੀ ਹੈ, ਜਿਹੜਾ ਕਿ ਆਪਣੇ-ਆਪ ਵਿਚ ਇਕ ਸ਼ਲਾਘਾਯੋਗ ਕਦਮ ਹੈ। ਭਿਖਾਰੀਆਂ ਵਲੋਂ ਪੁੱਟੇ ਗਏ ਇਸ ਕਦਮ ਨੇ ਉਨ੍ਹਾਂ ਨੂੰ ਚਰਚਾ ਵਿਚ ਲਿਆ ਕੇ ਰੱਖ ਦਿੱਤਾ ਹੈ ਅਤੇ ਹਰ ਕੋਈ ਉਨ੍ਹਾਂ ਦੀ ਤਾਰੀਫ ਕਰ ਰਿਹਾ ਹੈ। ਦੱਸਣਯੋਗ ਹੈ ਕਿ ਕੇਰਲ ਅਤੇ ਕਰਨਾਟਕ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦੇਸ਼ ਦੇ ਹਰ ਹਿੱਸੇ ਤੋਂ ਲੋਕ ਅੱਗੇ ਆ ਰਹੇ ਹਨ। ਦੂਜੇ ਪਾਸੇ ਸੂਬਾ ਸਰਕਾਰਾਂ ਨੇ ਰਾਹਤ ਫੰਡ ਵਿਚੋਂ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਪੂਰਾ ਦੇਸ਼ ਇਸ ਸੰਕਟ ਦੀ ਘੜੀ ਵਿਚ ਕੇਰਲ ਅਤੇ ਕਰਨਾਟਕ ਦੇ ਹੜ ਪੀੜਤਾਂ ਨਾਲ ਖੜ੍ਹਾ ਹੋਇਆ ਹੈ।
ਆਰਥਿਕ ਤੰਗੀ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
NEXT STORY