ਬੇਗੋਵਾਲ (ਰਜਿੰਦਰ)- ਪੰਜਾਬ ’ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੌਰਾਨ ਹਲਕਾ ਭੁਲੱਥ ਦੇ ਸਰਕਾਰੀ ਹਸਪਤਾਲ ਬੇਗੋਵਾਲ ਵਿਚ ਕੋਰੋਨਾ ਵੈਕਸੀਨ ਖ਼ਤਮ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਬੇਗੋਵਾਲ ਦੇ ਹਸਪਤਾਲ ਵਿਚ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾਂਦੀ ਹੈ, ਜੋ ਹੁਣ ਖ਼ਤਮ ਹੋ ਚੁੱਕੀ ਹੈ ਅਤੇ ਲੋਕ ਹਸਪਤਾਲ ਤੋਂ ਬਿਨਾਂ ਵੈਕਸਿੰਗ ਲਗਵਾਏ ਹੀ ਵਾਪਸ ਜਾ ਰਹੇ ਹਨ। ਇਸ ਬਾਰੇ ਪੁੱਛਣ 'ਤੇ ਹਸਪਤਾਲ ਦੀ ਐੱਸ. ਐੱਮ. ਓ. ਡਾ. ਕਿਰਨਪ੍ਰੀਤ ਕੌਰ ਸੇਖੋਂ ਨੇ ਦੱਸਿਆ ਕਿ ਹਸਪਤਾਲ ਵਿੱਚ ਵੈਕਸੀਨ ਖ਼ਤਮ ਹੋ ਚੁੱਕੀ ਹੈ ਅਤੇ ਜਦੋਂ ਹੁਣ ਦੁਬਾਰਾ ਵੈਕਸੀਨ ਆਏਗੀ ਤਾਂ ਟੀਕਾਕਰਨ ਕੀਤਾ ਜਾਵੇਗਾ। ਵੈਕਸੀਨੇਸ਼ਨ ਬਾਰੇ ਲੋਕਾਂ ਦੇ ਰਵੱਈਏ ਬਾਰੇ ਗੱਲਬਾਤ ਕਰਨ ਤੇ ਡਾ ਸੇਖੋਂ ਨੇ ਕਿਹਾ ਕਿ ਵੈਕਸੀਨ ਲਗਵਾਉਣ ਲਈ ਲੋਕ ਅੱਗੇ ਆ ਰਹੇ ਹਨ।
ਜਲੰਧਰ: ਪੰਜਾਬ ਪੁਲਸ ਦੀ ਵਰਦੀ ਦਾਗਦਾਰ, ਵਾਲੀਆਂ ਲੁੱਟਦਾ ਫੜਿਆ ਗਿਆ ਕਾਂਸਟੇਬਲ, SSP ਨੇ ਕੀਤਾ ਸਸਪੈਂਡ
ਇਥੇ ਇਹ ਵੀ ਦੱਸ ਦਈਏ ਬੇਗੋਵਾਲ ਤੋਂ ਪਹਿਲਾਂ ਜਲੰਧਰ ਅਤੇ ਮੋਗਾ ਵਿਚੋਂ ਵੀ ਕੋਰੋਨਾ ਵੈਕਸੀਨ ਦੇ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪੂਰੀ ਦੁਨੀਆ ਵਿਚ ਹੁਣ ਤੱਕ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਕਹਿਰ ਅਜੇ ਥੰਮ੍ਹਦਾ ਨਜ਼ਰ ਨਹੀਂ ਆ ਰਿਹਾ ਅਤੇ ਇਸ ’ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਹੁੰਦੀਆਂ ਜਾ ਰਹੀਆਂ ਹਨ।
ਜਲੰਧਰ ਦੀ ਦਰਦਨਾਕ ਤਸਵੀਰ: ਲੋਕਾਂ ਨੇ ਮੋੜੇ ਮੂੰਹ ਤਾਂ ਧੀ ਦੀ ਲਾਸ਼ ਖ਼ੁਦ ਹੀ ਮੋਢਿਆਂ 'ਤੇ ਚੁੱਕ ਸ਼ਮਸ਼ਾਨਘਾਟ ਪੁੱਜਾ ਪਿਓ
ਸ਼ੁੱਕਰਵਾਰ ਨੂੰ ਵੀ ਪੰਜਾਬ ਵਿਚ 180 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਦਮ ਤੋੜ ਦਿੱਤਾ ਅਤੇ ਇਨ੍ਹਾਂ ਵਿਚੋਂ 23 ਮਰੀਜ਼ਾਂ ਦੀ ਮੌਤ ਅੰਮ੍ਰਿਤਸਰ ਵਿਚ ਹੋਈ ਅਤੇ ਇਸ ਦੇ ਨਾਲ ਹੀ ਸੂਬੇ ਵਿਚ 8,068 ਨਵੇਂ ਕੇਸ ਮਿਲੇ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿਚ ਹੁਣ ਤੱਕ ਪਾਜ਼ੇਟਿਵ ਆਏ 4,83,984 ਮਰੀਜ਼ਾਂ ਵਿਚੋਂ 11,477 ਕੋਰੋਨਾ ਤੋਂ ਜੰਗ ਹਾਰ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ਵਿਚ 3,93,148 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿਚ ਕੁੱਲ ਐਕਿਟਵ ਕੇਸਾਂ ਦੀ ਗਿਣਤੀ 3,93,148 ਹੈ।
ਜਲੰਧਰ: ਸਪਾ ਸੈਂਟਰ 'ਚ ਹੋਏ ਕੁੜੀ ਨਾਲ ਗੈਂਗਰੇਪ ਦੇ ਮਾਮਲੇ 'ਚ ਖੁੱਲ੍ਹੀਆਂ ਕਈ ਪਰਤਾਂ, ਪੁਲਸ ਮੁਲਾਜ਼ਮ ਦਾ ਨਾਂ ਵੀ ਜੁੜਿਆ
ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਚ 23 ਮਰੀਜ਼ਾਂ ਦੇ ਨਾਲ-ਨਾਲ ਲੁਧਿਆਣਾ ਵਿਚ 19, ਬਠਿੰਡਾ ਵਿਚ 18, ਜਲੰਧਰ ਤੇ ਪਟਿਆਲਾ ਵਿਚ 13-13, ਮੁਕਤਸਰ ਵਿਚ 11 ਅਤੇ ਮੋਹਾਲੀ ਅਤੇ ਗੁਰਦਾਸਪੁਰ ਵਿਚ 10-10 ਮਰੀਜ਼ਾਂ ਨੇ ਦਮ ਤੋੜਿਆ। ਸੂਬੇ ਵਿਚ ਸ਼ੁੱਕਰਵਾਰ ਸ਼ਾਮ ਤੱਕ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 79173 ਸੀ।
ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ
ਜ਼ਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਨਾਲ ਅੱਜ ਹੋਰ 7 ਲੋਕਾਂ ਦੀ ਮੌਤ, 263 ਨਵੇਂ ਮਾਮਲੇ ਆਏ ਸਾਹਮਣੇ
NEXT STORY