ਫ਼ਰੀਦਕੋਟ (ਜਗਦੀਸ਼) : ਬਹਿਬਲ ਗੋਲੀ ਕਾਂਡ ਵਿਚ ਸੁਹੇਲ ਸਿੰਘ ਬਰਾੜ ਦੀ ਗ੍ਰਿਫ਼ਤਾਰੀ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਦਰਅਸਲ ਵਿਸ਼ੇਸ਼ ਜਾਂਚ ਟੀਮ (ਐੱਸ.ਆਈ. ਟੀ) ਵੱਲੋਂ ਸੁਹੇਲ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ 'ਤੇ ਬਰਾੜ ਨੇ ਆਪਣੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਆਪਣੇ ਹੁਕਮ ਰਾਹੀਂ ਬਰਾੜ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ ਪਰ ਫਿਰ ਵੀ ਇਸ ਦੀਆਂ ਮੁਸਕਲਾ ਵਿਚ ਵਾਧਾ ਹੁੰਦਾ ਜਾਪਦਾ ਰਿਹਾ ਜਿਸ 'ਤੇ ਉਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਖਦਸ਼ਾ ਜ਼ਾਹਿਰ ਕੀਤਾ ਕਿ ਕਰਾਈਮ ਕੰਟਰੋਲ ਯੂਨਿਟ ਕਿਸੇ ਵੀ ਸਮੇਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪਾਵਰਕਾਮ ਦੀਆਂ ਉਮੀਦਾਂ 'ਤੇ ਫਿਰਿਆ ਪਾਣੀਆਂ, ਕਿਸਾਨਾਂ ਨੇ ਫਿਰ ਦਿੱਤਾ ਵੱਡਾ ਝਟਕਾ
ਇਸ 'ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿਚ ਪੜਤਾਲ ਕਰ ਰਹੇ ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਨੂੰ ਆਦੇਸ਼ ਦਿੱਤੇ ਹਨ ਕਿ ਇਸ ਮਾਮਲੇ ਵਿਚ ਫਰੀਦਕੋਟ ਦੇ ਵਸਨੀਕ ਸੁਹੇਲ ਸਿੰਘ ਬਰਾੜ ਨੂੰ 19 ਨਵੰਬਰ ਤੱਕ ਗ੍ਰਿਫ਼ਤਾਰ ਨਾ ਕੀਤਾ ਜਾਵੇ ਅਤੇ ਗ੍ਰਿਫ਼ਤਾਰੀ ਦੀ ਸੂਰਤ ਵਿਚ ਇਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ । ਸੁਹੇਲ ਸਿੰਘ ਬਰਾੜ ਦੀ ਗ੍ਰਿਫ਼ਤਾਰੀ'ਤੇ ਰੋਕ ਲਾਉਂਦਿਆਂ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਗ੍ਰਿਫ਼ਤਾਰੀ ਦੀ ਰੋਕ ਬਾਰੇ ਆਪਣਾ ਪੱਖ ਰੱਖਣ ਦਾ ਆਦੇਸ਼ ਦਿੱਤਾ ਹੈ ਕਰਾਈਮ ਕੰਟਰੋਲ ਯੂਨਿਟ ਨੇ ਸੁਹੇਲ ਸਿੰਘ ਬਰਾੜ ਨੂੰ ਇਸ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਪਰ ਸੁਹੇਲ ਸਿੰਘ ਬਰਾੜ ਯੂਨਿਟ ਸਾਹਮਣੇ ਪੇਸ਼ ਨਹੀਂ ਹੋਏ ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਗਿਰਜਾ ਘਰ 'ਚ ਨੌਜਵਾਨ ਨੂੰ ਕਤਲ ਕਰਨ ਵਾਲਾ ਮੁਲਜ਼ਮ ਟਾਂਡਾ 'ਚ ਗ੍ਰਿਫ਼ਤਾਰ
ਗੋਲਡ ਲੋਨ ਕੰਪਨੀਆਂ 'ਚ ਵਾਰਦਾਤਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਆਦੇਸ਼
NEXT STORY