ਕੋਟਕਪੁਰਾ/ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਘਟਨਾ ਮਾਮਲੇ ਦੀ ਜਾਂਚ ਲਈ ਗਠਿਕ ਐੱਸ.ਆਈ.ਟੀ. ਨੇ ਜਾਂਚ ਤੇਜ਼ ਕਰ ਦਿੱਤੀ ਹੈ, ਜਿਸ ਦੇ ਚੱਲਦੇ ਐੱਸ. ਆਈ. ਟੀ. ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ। ਡੀ.ਆਈ.ਜੀ. ਹਰਜੀਤ ਸਿੰਘ ਦੀ ਅਗਵਾਈ ਵਾਲੀ ਐੱਸ.ਆਈ.ਟੀ. ਫਰੀਦਕੋਟ ਪਹੁੰਚੇਗੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੁਪਹਿਰ 1:00 ਵਜੇ ਸਿੱਟ ਬੁਰਜ ਜਵਾਹਰ ਸਿੰਘ ਵਾਲਾ, ਦੁਪਹਿਰ 1:45 ਵਜੇ ਬਰਗਾੜੀ ਅਤੇ ਦੁਪਹਿਰ 2:30 ਵਜੇ ਬਹਿਬਲ ਕਲਾਂ ਦਾ ਦੌਰਾ ਕਰੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ
ਇਸ ਤੋਂ ਬਾਅਦ ਸ਼ਾਮ 4:00 ਵਜੇ ਐੱਸ.ਆਈ.ਟੀ. ਬਾਜਾਖਾਨਾ ਪੁਲਸ ਚੌਕੀ ਵਿਖੇ ਰਿਕਾਰਡ ਅਤੇ ਕੇਸ ਪ੍ਰਾਪਰਟੀ ਦੀ ਜਾਂਚ ਕਰੇਗੀ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਸਿੱਟ ਵਿਜੇ ਸਾਂਪਲਾ, ਗਗਨਦੀਪ ਸਿੰਘ ਬਰਾੜ ਅਤੇ ਮਾਲਵਿੰਦਰ ਸਿੰਘ ਜੱਗੀ ਤੋਂ ਪੁੱਛਗਿੱਛ ਕਰ ਚੁੱਕੀ ਹੈ ਜਦਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਵੀ ਦਰਜ ਕੀਤੇ ਜਾ ਚੁੱਕੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯੂਰੀਆ ਘਪਲਾ ਮਾਮਲੇ 'ਚ ਕਈ ਅਫ਼ਸਰਾਂ ਤੇ ਕੰਪਨੀ ਮਾਲਕਾਂ ਖ਼ਿਲਾਫ਼ ਕੇਸ ਦਰਜ
NEXT STORY