.ਫਰੀਦਕੋਟ (ਜਗਦੀਸ਼ , ਬਾਂਸਲ) : ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਸੈਸ਼ਨ ਜੱਜ ਦੀ ਅਦਾਲਤ ਵਿਚ ਦੋਸ਼ ਆਇਦ ਹੋਣ ਦੇ ਮੁੱਦੇ ਤੇ ਬਹਿਸ ਲਈ ਰੱਖੀ ਗਈ ਸੀ ਪ੍ਰੰਤੂ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਰਿਟਾਇਰਮੈਂਟ ਹੋਣ ਕਾਰਣ ਪਿਛਲੇ 9 ਮਹੀਨਿਆਂ ਤੋਂ ਇਸ ਕੇਸ ਦੀ ਸੁਣਵਾਈ ਨਹੀਂ ਹੋ ਸਕੀ ਸੀ, ਹੁਣ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਆਪਣਾ ਚਾਰਜ ਬਤੌਰ ਸੈਸ਼ਨ ਜੱਜ ਸੰਭਾਲ ਲਿਆ ਹੈ ਅਤੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਨੇ ਇਨ੍ਹਾਂ ਦੋਵਾਂ ਮਾਮਲਿਆਂ ਦੀ ਸੁਣਵਾਈ 11 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ ।
ਇਹ ਵੀ ਪੜ੍ਹੋ : ਕੈਪਟਨ ਤੋਂ ਬਾਅਦ ਹੁਣ ਬਾਜਵਾ ਦੇ ਨਿਸ਼ਾਨੇ 'ਤੇ ਆਏ ਜਾਖੜ, ਕੀਤਾ ਵੱਡਾ ਚੈਲੇਂਜ
ਜਾਣਕਾਰੀ ਅਨੁਸਾਰ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਐੱਸ. ਪੀ. ਬਲਜੀਤ ਸਿੰਘ ਸਿੱਧੂ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ , ਡੀ. ਐੱਸ. ਪੀ. ਪਰਮਜੀਤ ਸਿੰਘ ਪੰਨੂ, ਆਈ. ਜੀ. ਪਰਮਰਾਜ ਸਿੰਘ ਉਮਰਾਂਨੰਗਲ, ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੇ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ।
ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਦੂਲੋ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ
ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਪ੍ਰਬੰਧ ਨਾਕਾਫ਼ੀ : ਹਰਪਾਲ ਚੀਮਾ
NEXT STORY