ਫਰੀਦਕੋਟ (ਵੈੱਬ ਡੈਸਕ) : ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਸੋਮਵਾਰ ਨੂੰ ਚੰਡੀਗ਼ੜ੍ਹ ਤੋਂ ਗ੍ਰਿਫਤਾਰ ਕੀਤੇ ਗਏ ਆਈ. ਜੀ. ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 23 ਫਰਵਰੀ ਤਕ 4 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਐੱਸ. ਆਈ. ਟੀ. ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ। ਡਿਊਟੀ ਮੈਜਿਸਟ੍ਰੇਟ ਏਕਤਾ ਓਪਲ ਨੇ ਉਮਰਾਨੰਗਲ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕੀਤੇ। ਇਥੇ ਇਹ ਦੱਸਣਯੋਗ ਹੈ ਕਿ ਪੁਲਸ ਦੇ ਉੱਚ ਅਧਿਕਾਰੀ ਆਈ. ਜੀ. ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਦੀ ਐੱਸ.ਆਈ. ਟੀ. ਦੀ ਇਹ ਹੁਣ ਤਕ ਦੀ ਸਭ ਤੋਂ ਵੱਡੀ ਕਾਰਵਾਈ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਪਰਮਰਾਜ ਉਮਰਾ ਨੰਗਲ ਇਸ ਮਾਮਲੇ ਵਿਚ ਹਿਰਾਸਤ 'ਚ ਲਏ ਗਏ ਪੁਲਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਸੀ ਅਤੇ ਚਰਜਨੀਤ ਸ਼ਰਮਾ ਦੇ ਖੁਲਾਸਿਆਂ ਤੋਂ ਬਾਅਦ ਹੀ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਗੁੱਸੇ 'ਚ ਆਏ ਕੈਪਟਨ ਨੇ ਇਮਰਾਨ ਖਾਨ ਨੂੰ ਸਿੱਧੀਆਂ ਸੁਣਾਈਆਂ, ਦਿੱਤਾ ਕਰਾਰਾ ਜਵਾਬ
NEXT STORY