ਚੰਡੀਗੜ੍ਹ : ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਤ ਗੋਲੀਕਾਂਡਾਂ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਐੱਸ. ਆਈ. ਟੀ. ਨੇ ਸੁਖਬੀਰ ਬਾਦਲ ਨੂੰ 20 ਜੁਲਾਈ ਨੂੰ (ਸੋਮਵਾਰ) ਪੁੱਛਗਿੱਛ ਲਈ ਬੁਲਾਇਆ ਹੈ। ਐੱਸ. ਆਈ. ਟੀ. ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਫਿਰ ਗਰਮਾ ਗਈ ਹੈ। ਭਾਜਪਾ ਆਗੂ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਨੂੰ ਤਲਬ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਖ਼ਿਲਾਫ ਦਰਜ ਹੋਇਆ ਮਾਮਲਾ, ਘਟਨਾ ਜਾਣ ਉਡਣਗੇ ਹੋਸ਼
ਸੂਤਰ ਦੱਸਦੇ ਹਨ ਕਿ ਵਿਜੇ ਸਾਂਪਲਾ ਨੇ ਜਾਂਚ ਟੀਮ ਕੋਲ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਹੈ ਕਿ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਸੁਖਬੀਰ ਬਾਦਲ ਦੇ ਨਾਲ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ (ਪ੍ਰਤੀਨਿਧਤਾ) ’ਤੇ ਦਸਤਖ਼ਤ ਕੀਤੇ ਸਨ। ਸਾਂਪਲਾ ਦੇ ਇਸ ਖ਼ੁਲਾਸੇ ਤੋਂ ਬਾਅਦ ਐੱਸ.ਆਈ.ਟੀ. ਨੇ ਉਸ ਮੰਗ ਪੱਤਰ ਨਾਲ ਜੁੜੇ ਹਾਲਾਤ ਅਤੇ ਤੱਥਾਂ ਨੂੰ ਸਪੱਸ਼ਟ ਕਰਨ ਲਈ ਸੁਖਬੀਰ ਬਾਦਲ ਨੂੰ ਦੁਬਾਰਾ ਸੱਦਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੱਤਰੀ ਗੈਂਗ ਦਾ ਸਾਥੀ 2 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ
NEXT STORY