ਫਰੀਦਕੋਟ (ਜਗਤਾਰ) : ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 26 ਫਰਵਰੀ ਤਕ 3 ਦਿਨਾਂ ਦੇ ਹੋਰ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਐੱਸ. ਆਈ. ਟੀ. ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਹੋਰ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਪਰਮਰਾਜ ਉਮਰਾ ਨੰਗਲ ਇਸ ਮਾਮਲੇ ਵਿਚ ਹਿਰਾਸਤ 'ਚ ਲਏ ਗਏ ਪੁਲਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਸੀ ਅਤੇ ਚਰਜਨੀਤ ਸ਼ਰਮਾ ਦੇ ਖੁਲਾਸਿਆਂ ਤੋਂ ਬਾਅਦ ਹੀ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਚੰਦੂਮਾਜਰਾ ਵੱਲੋਂ ਸ਼ਹੀਦ ਕੁਲਵਿੰਦਰ ਦੀ ਯਾਦ 'ਚ ਲਾਇਬ੍ਰੇਰੀ ਸਥਾਪਤ ਕਰਨ ਲਈ 2 ਲੱਖ ਦਾ ਐਲਾਨ
NEXT STORY