.ਫਰੀਦਕੋਟ (ਜਗਦੀਸ਼) : ਬਹਿਬਲ ਗੋਲੀ ਕਾਂਡ ਵਿਚ ਪੁਲਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਟੀਮ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਪੱਖਪਾਤ ਦੇ ਦੋਸ਼ ਲਗਾਏ ਹਨ। ਇਥੇ ਹੀ ਬਸ ਨਹੀਂ ਦੋਸ਼ ਲਗਾਉਣ ਵਾਲੇ ਟੀਮ ਮੈਂਬਰਾਂ ਨੇ ਉਕਤ ਨੂੰ ਜਾਂਚ ਪ੍ਰਕਿਰਿਆ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਨਮੋਲ ਰਤਨ ਸਿੰਘ ਨੇ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਵੱਲੋਂ ਦਾਇਰ ਕੀਤੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਵਿਸੇਸ਼ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ 3 ਅਕਤੂਬਰ ਤੱਕ ਬਹਿਬਲ ਕੋਲੀ ਕਾਂਡ ਵਿਚ ਕੋਈ ਵੀ ਹੋਰ ਦੋਸ਼ ਪੱਤਰ ਅਦਾਲਤ ਵਿਚ ਪੇਸ਼ ਨਾ ਕੀਤਾ ਜਾਵੇ ।
ਇਹ ਵੀ ਪੜ੍ਹੋ : ਖੇਤੀ ਬਿੱਲ ਪਾਸ ਕਰਨ ਵਾਲੀ ਭਾਜਪਾ ਲਈ ਇਸ ਪਿੰਡ ਦਾ ਸਖ਼ਤ ਫ਼ੈਸਲਾ
ਅਦਾਲਤ ਨੇ ਨਾਲ ਹੀ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕੀ ਵਿਸ਼ੇਸ਼ ਜਾਂਚ ਟੀਮ ਵਿਚੋਂ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਹਟਾਇਆ ਜਾ ਸਕਦਾ ਹੈ ਜਾਂ ਨਹੀਂ, ਗੁਰਦੀਪ ਸਿੰਘ ਪੰਧੇਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਆਰ. ਐੱਸ. ਚੀਮਾ. ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਕਥਿਤ ਤੌਰ 'ਤੇ ਪੜਤਾਲ ਵਿਚ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ ।
ਇਹ ਵੀ ਪੜ੍ਹੋ : ਗਠਜੋੜ ਟੁੱਟਣ ਤੋਂ ਬਾਅਦ ਕੇਂਦਰ 'ਤੇ ਹਮਲਾਵਰ ਹਰਸਿਮਰਤ, ਨਿਸ਼ਾਨੇ 'ਤੇ ਮੋਦੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਇਸ ਮਾਮਲੇ 'ਤੇ ਵੀ ਅਗਲੀ ਸੁਣਵਾਈ 3 ਅਕਤੂਬਰ ਨੂੰ ਕਰੇਗੀ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਹਰੀਨ ਪੀ ਰਾਵਲ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਟੀਮ ਦੇ ਕਿਸੇ ਮੈਂਬਰ ਨੂੰ ਬਦਲਣ ਬਾਰੇ ਉਸ ਦੀ ਸਰਕਾਰ ਨਾਲ ਅਜੇ ਤੱਕ ਕੋਈ ਚਰਚਾ ਨਹੀਂ ਹੋਈ । ਉਨ੍ਹਾਂ ਕਿਹਾ ਕਿ 3 ਅਕਤੂਬਰ ਤੱਕ ਇਸ ਮਾਮਲੇ ਤੋਂ ਸਰਕਾਰ ਦਾ ਪੱਖ ਅਦਾਲਤ ਸਾਹਮਣੇ ਰੱਖਣਗੇ।
ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਹੁੰਦੇ ਗੰਦੇ ਧੰਦਿਆਂ ਦਾ ਹੋਇਆ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ, 106 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
NEXT STORY