ਫਰੀਦਕੋਟ (ਜਗਦੀਸ਼): ਬਹਿਬਲਕਲਾਂ ਗੋਲੀਕਾਂਡ 'ਚ 2 ਮਹੀਨੇ ਪਹਿਲਾਂ ਗ੍ਰਿਫਤਾਰ ਕੀਤੇ ਗਏ ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮਿਲੀ ਜ਼ਮਾਨਤ ਦੇ ਬਾਵਜੂਦ ਰਿਹਾਅ ਨਹੀਂ ਹੋ ਸਕੇਗਾ, ਕਿਉਂਕਿ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਨੇ ਪੰਕਜ ਨੂੰ ਵਿਦੇਸ਼ੀ ਹਥਿਆਰਾਂ ਦੀ ਸਮੱਗਲਿੰਗ ਦੇ ਮਾਮਲੇ 'ਚ ਹੁਸ਼ਿਆਰਪੁਰ ਜੇਲ੍ਹ ਤੋਂ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ: ਭੈਣ ਦਾ ਬੱਚਾ ਸੰਭਾਲਣ ਆਈ ਸਾਲੀ ਨੂੰ ਜੀਜੇ ਨੇ ਬਣਾਇਆ ਹਵਸ ਦਾ ਸ਼ਿਕਾਰ
ਵਿਦੇਸ਼ੀ ਹਥਿਆਰਾਂ ਦੀ ਸਮੱਗਲਿੰਗ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਪੰਕਜ ਬਾਂਸਲ ਨੂੰ ਡਿਊਟੀ ਮੈਜਿਸਟ੍ਰੇਟ ਅਮਨਦੀਪ ਕੌਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਕ੍ਰਾਈਮ ਕੰਟਰੋਲ ਯੂਨਿਟ ਨੇ ਪੰਕਜ ਬਾਂਸਲ ਨੂੰ ਅਦਾਲਤ ਦੀ ਮਨਜ਼ੂਰੀ ਨਾਲ ਹੁਸ਼ਿਆਰਪੁਰ ਦੀ ਜੇਲ 'ਚੋਂ ਗ੍ਰਿਫ਼ਤਾਰ ਕਰ ਲਿਆ ਹੈ।ਸਾਲ 2014 ਸਾਜ਼ਿਸ਼ ਤਹਿਤ ਵਿਦੇਸ਼ੀ ਹਥਿਆਰ ਖਰੀਦਣ 'ਤੇ ਗੈਂਗਸਟਰਾਂ ਨੂੰ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਪੰਕਜ ਬਾਂਸਲ, ਭੁਪਿੰਦਰ ਸਿੰਘ, ਰੋਹਿਤ ਛਾਬੜਾ, ਸਤੀਸ਼ ਕੁਮਾਰ ਅਤੇ ਅਮਿਤ ਗੋਇਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਬਾਅਦ 'ਚ ਇਨ੍ਹਾਂ ਸਾਰਿਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੀਡੀਆ ਸਾਹਮਣੇ ਆਇਆ ਐੱਸ.ਐੱਚ.ਓ, ਰੱਖਿਆ ਆਪਣਾ ਪੱਖ
ਅਕਾਲੀ ਦਲ ਦਾ ਕਾਂਗਰਸ 'ਤੇ ਹਮਲਾ, ਜਬਰੀ ਸਭ ਕੁਝ ਬੰਦ ਕਰਵਾਉਣ ਦੀ ਥਾਂ ਸਿਹਤ ਸੇਵਾਵਾਂ 'ਚ ਕਰੇ ਸੁਧਾਰ
NEXT STORY