ਫਰੀਦਕੋਟ (ਜਗਦੀਸ਼): ਬਹਿਬਲਕਲਾਂ ਗੋਲੀਕਾਂਡ 'ਚ ਮੁੱਖ ਮੁਲਜ਼ਮ ਵਜੋਂ ਵਾਅਦਾ ਮੁਆਫ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ ਦਾ ਆਪਣੇ 19 ਸਫਿਆਂ ਦੇ ਬਿਆਨ, ਜੋ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਦਿੱਤੇ ਸਨ, ਉਸ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਜਿਹੜਾ ਮਸਲਾ ਪੰਜਾਬ ਪੁਲਸ ਗੱਲਬਾਤ ਰਾਹੀਂ ਹੱਲ ਕਰ ਸਕਦੀ ਸੀ, ਉਸ ਲਈ ਪੁਲਸ ਨੇ ਬਿਨਾਂ ਕਾਰਣ ਗੋਲੀਆਂ ਚਲਾ ਦਿੱਤੀਆਂ , ਜਿਸ ਨਾਲ ਦੋ ਬੇਕਸੂਰ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਭਾਜਪਾ ਨਾਲੋਂ ਗਠਜੋੜ ਤੋੜਣ ਤੋਂ ਬਾਅਦ ਵੀ ਵੱਡੇ ਬਾਦਲ ਦੀ ਚੁੱਪੀ ਨੇ ਖੜ੍ਹੇ ਕੀਤੇ ਸਵਾਲ
ਇੰਸਪੈਕਟਰ ਪ੍ਰਦੀਪ ਸਿੰਘ ਮੋਗਾ ਦੇ ਜ਼ਿਲ੍ਹਾ ਪੁਲਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੇ ਰੀਡਰ ਵਜੋਂ ਨਿਯੁਕਤ ਸਨ ਘਟਨਾ ਵਾਲੇ ਦਿਨ ਬਹਿਬਲ ਕਲਾਂ ਧਰਨੇ ਵਿਚ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੇ ਨਾਲ ਉਹ ਵੀ ਮੌਜੂਦ ਸੀ। ਪ੍ਰਦੀਪ ਸਿੰਘ ਨੂੰ ਵਿਸ਼ੇਸ਼ ਜਾਂਚ ਟੀਮ ਨੇ ਪਹਿਲਾਂ ਬਹਿਬਲਕਲਾਂ ਗੋਲੀਕਾਂਡ 'ਚ ਮੁੱਖ ਮੁਲਜ਼ਮਾਂ 'ਚ ਸ਼ਾਮਲ ਕੀਤਾ ਸੀ ਪਰ ਬਾਅਦ ਵਿਚ ਇੰਸਪੈਕਟਰ ਪ੍ਰਦੀਪ ਸਿੰਘ ਨੇ ਵਾਅਦਾ ਮੁਆਫ ਗਵਾਹ ਬਣਨ ਦੀ ਇੱਛਾ ਜ਼ਾਹਰ ਕੀਤੀ ਸੀ, ਜਿਸ 'ਤੇ ਸਥਾਨਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ 15 ਸਤੰਬਰ 2020 ਨੂੰ ਉਨ੍ਹਾਂ ਨੂੰ ਵਾਅਦਾ ਮੁਆਫ ਗਵਾਹ ਬਣਨ ਦੀ ਇਜਾਜ਼ਤ ਦੇ ਦਿੱਤੀ ਸੀ।ਆਪਣੇ 19 ਸਫਿਆਂ ਦੇ ਬਿਆਨ ਵਿਚ ਇੰਸਪੈਕਟਰ ਪ੍ਰਦੀਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਸ ਵੇਲੇ ਦੇ ਡੀ.ਜੀ.ਪੀ. ਸੁਮੇਧ ਸੈਣੀ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਦਾਇਤ ਕੀਤੀ ਸੀ ਕਿ ਬਹਿਬਲ ਕਲਾਂ ਸੜਕ ਤੋਂ ਧਰਨਾ ਹਰ ਹਾਲਤ ਵਿਚ ਚੁਕਵਾ ਦਿੱਤਾ ਜਾਵੇ ਅਤੇ ਜੇਕਰ ਲੋੜ ਪੈਂਦੀ ਹੈ ਤਾਂ ਗੋਲੀਆਂ ਵੀ ਚਲਾਈਆ ਜਾਣ।
ਇਹ ਵੀ ਪੜ੍ਹੋ : ਜਲੰਧਰ ਪੀ. ਏ. ਪੀ. 'ਚ ਤਾਇਨਾਤ ਪੰਜਾਬ ਪੁਲਸ ਦੇ ਅਫ਼ਸਰ ਨੇ ਕੀਤੀ ਖ਼ੁਦਕੁਸ਼ੀ
ਇੰਸਪੈਕਟਰ ਪ੍ਰਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਬਹਿਬਲ ਗੋਲੀਕਾਂਡ ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਜ਼ਿਲ੍ਹਾ ਪੁਲਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੇ ਕਥਿਤ ਗਲਤ ਰਵੱਈਏ ਕਾਰਣ ਵਾਪਰਿਆ। ਵਾਅਦਾ ਮੁਆਫ ਗਵਾਹ ਨੇ ਇਹ ਵੀ ਖੁਲਾਸਾ ਕੀਤਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਨ ਤੋਂ ਬਾਅਦ ਆਈ.ਜੀ.ਪਰਮਰਾਜ ਸਿੰਘ ਉਮਰਾ ਨੰਗਲ ਨੇ ਲੁਧਿਆਣਾ ਵਿਚ ਉਨ੍ਹਾਂ ਸਾਰੇ ਪੁਲਸ ਅਫਸਰਾਂ ਦੀ ਮੀਟਿੰਗ ਬਲਾਈ ਸੀ, ਜਿਨ੍ਹਾਂ ਨੂੰ ਉਸ ਨੇ ਬਹਿਬਲਕਲਾਂ 'ਚ ਚੱਲੀਆਂ ਗੋਲੀਆਂ ਦੀ ਸੱਚਾਈ ਨੂੰ ਛੁਪਾਉਣ ਲਈ ਹਦਾਇਤ ਕੀਤੀ ਸੀ ਕਿ ਉਹ ਆਪੋ-ਆਪਣਾ ਗੋਲੀ ਸਿੱਕਾ ਅਤੇ ਕਾਰਤੂਸ ਪੂਰੇ ਕਰ ਲੈਣ ਤਾਂ ਕਿ ਪੜਤਾਲ ਦੌਰਾਨ ਪੁਲਸ ਨਿਰਦੋਸ਼ ਸਾਬਤ ਹੋਵੇ।
ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਗ੍ਰਾਮ ਸਭਾਵਾਂ ਵਲੋਂ ਪਾਸ ਕੀਤੇ ਮਤੇ 'ਬ੍ਰਹਮ ਅਸਤਰ': ਭਗਵੰਤ ਮਾਨ
NEXT STORY