ਫਰੀਦਕੋਟ (ਜਗਦੀਸ਼, ਬਾਂਸਲ): ਬਹਿਬਲਕਲਾਂ ਗੋਲੀਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ. ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਐੱਫ.ਆਈ.ਆਰ.ਨੰਬਰ 130 ਦੇ 'ਚ ਸੈਸ਼ਨ ਜੱਜ ਸੁਮੀਮ ਮਲਹੋਤਰਾ ਦੀ ਅਦਾਲਤ ਵਿਚ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ ਜਿਸ 'ਤੇ ਅਦਾਲਤ ਨੇ ਇਸ ਦੀ ਸੁਣਵਾਈ 13 ਅਗਸਤ ਲਈ ਮੁਲਤਵੀ ਕਰ ਦਿੱਤੀ ਹੈ। ਗੁਰਦੀਪ ਸਿੰਘ ਪੰਧੇਰ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਉਸ ਨੂੰ ਕਿਸੇ ਸਾਜਿਸ਼ ਤਹਿਤ ਫਰਜ਼ੀ ਤੌਰ 'ਤੇ ਫਸਾਇਆ ਗਿਆ ਹੈ ਅਤੇ ਉਸ ਦਾ ਗੋਲੀਕਾਂਡ ਨਾਲ ਕੋਈ ਸਬੰਧ ਨਹੀਂ ਹੈ।
ਇਹ ਵੀ ਪੜ੍ਹੋ: ਜ਼ੁਲਮ ਦੀ ਇੰਤਹਾਅ: ਸੜਕ ਕਿਨਾਰੇ ਮਿਲਿਆ ਨਵ-ਜੰਮੇ ਬੱਚੇ ਦਾ ਸਿਰ, ਵੇਖ ਕੰਬ ਜਾਵੇਗੀ ਰੂਹ
ਜ਼ਿਕਰਯੋਗ ਹੈ ਕਿ ਗੋਲੀਕਾਂਡ ਦੇ ਸਬੰਧ 'ਚ ਗੁਰਦੀਪ ਸਿੰਘ ਨੂੰ ਜਾਂਚ ਟੀਮ ਨੇ 21 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ ਇਸ ਤੋਂ ਪਹਿਲਾਂ ਉਹ ਕੋਟਕਪੂਰਾ ਗੋਲੀਕਾਂਡ ਦਰਜ ਹੋਏ ਦੋ ਮਾਮਲਿਆਂ 'ਚ ਮੁਲਜ਼ਮ ਨਾਮਜ਼ਦ ਹੋ ਚੁੱਕੇ ਹਨ।ਇਸੇ ਦਰਮਿਆਨ ਕੋਟਕਪੂਰਾ ਗੋਲੀਕਾਂਡ 'ਚ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ, ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅੱਗੇ ਰੱਖ ਦਿੱਤੀ ਹੈ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਬੇਰਹਿਮ ਚਾਚੇ ਨੇ ਜਾਨਵਰਾਂ ਵਾਂਗ ਘੜੀਸਦਿਆਂ ਕੁੱਟੇ ਭਤੀਜੇ, ਵਾਰਦਾਤ ਕੈਮਰੇ 'ਚ ਕੈਦ
NEXT STORY