ਜ਼ੀਰਾ (ਅਕਾਲੀਆਂਵਾਲਾ) - ''ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਕਰਜ਼ਾ ਮੁਆਫੀ ਯੋਜਨਾ ਦਾ ਲਾਭ ਪ੍ਰਸ਼ਾਸਨ ਪਾਰਦਰਸ਼ੀ ਢੰਗ ਨਾਲ ਦੇਵੇ ਕਿਉਂਕਿ ਆਜ਼ਾਦੀ ਤੋਂ ਬਾਅਦ ਕੈਪਟਨ ਸਰਕਾਰ ਇਕ ਅਜਿਹਾ ਇਤਿਹਾਸ ਕਾਇਮ ਕਰ ਰਹੀ ਹੈ, ਜਿਸ ਨੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪਹਿਲ ਕਦਮੀ ਕੀਤੀ ਪਰ ਕੁਝ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਅਜਿਹੀਆਂ ਤਰੂਟੀਆਂ ਪੈਦਾ ਕਰ ਦਿੱਤੀਆਂ, ਜਿਸ ਨਾਲ ਇਸ ਯੋਜਨਾ ਦੇ ਦਾਇਰੇ ਵਿਚ ਲੋੜਵੰਦ ਕਿਸਾਨਾਂ ਨੂੰ ਨਹੀਂ ਲਿਆਂਦਾ ਗਿਆ।'' ਇਹ ਵਿਚਾਰ ਟਰੱਕ ਯੂਨੀਅਨ ਦੇ ਮੈਂਬਰ ਅਮਰੀਕ ਸਿੰਘ ਵਧੌਣ ਅਤੇ ਲਾਭਜੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਰਜ਼ਾ ਮੁਆਫੀ ਨਾਲ ਕਿਸਾਨਾਂ ਨੂੰ ਰਾਹਤ ਮਿਲਣੀ ਸੰਭਵ ਹੈ ਪਰ ਅਧਿਕਾਰੀ ਬਿਨਾਂ ਕਿਸੇ ਪੱਖਪਾਤ ਤੋਂ ਸਰਕਾਰ ਤੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕਿਸਾਨਾਂ ਨੂੰ ਲਾਭ ਦੇਣ।
ਵਫਦ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ
NEXT STORY